ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਨਹੀਂ ਪਵੇਗਾ ਕੋਈ ਅਸਰ : ਹਰਭਜਨ ਸਿੰਘ ਈ.ਟੀ.ਓ.

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ । ਉਨ੍ਹਾਂ ਕਿਹਾ ਕਿ  ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਹੀ ਚੁੱਕੇਗੀ।
ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ।

ਕੈਬਨਿਟ ਮੰਤਰੀ ਨੇ ਦਸਿਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ। ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਕਈ ਵਾਰ ਵਾਧਾ ਕੀਤਾ ਸੀ। ਜਦੋਂਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment