ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਹੋਣਗੇ ਡਾ. ਰਾਜੀਵ ਸੂਦ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਰਾਜ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਪ੍ਰੋ. ਡਾ. ਰਾਜੀਵ ਸੂਦ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ  ਹੈ। ਡਾ. ਸੂਦ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ  ਪੰਜਾਬ ਸਰਕਾਰ ਨੇ ਪੰਜ ਨਾਵਾਂ ਦਾ ਪੈਨਲ ਰਾਜਪਾਲ ਨੂੰ ਭੇਜਿਆ ਸੀ। ਜਿਸ ਵਿਚੋਂ ਡਾ. ਰਾਜੀਵ ਸੂਦ ਦੇ ਨਾਮ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿਤੀ ਹੈ।

ਡਾ. ਸੂਦ ਕੋਲ ਮੈਡੀਕਲ ਪ੍ਰੈਕਟਿਸ ‘ਚ 40 ਸਾਲਾਂ ਦਾ ਤਜਰਬਾ ਹੈ ਅਤੇ ਉਹ ਵੱਖ-ਵੱਖ ਸਮਰੱਥਾ ਨਾਲ ਪ੍ਰਸ਼ਾਸਨਿਕ ਤਜਰਬਾ ਵੀ ਰੱਖਦੇ ਹਨ। ਉਨ੍ਹਾਂ ਦੇ ਅਧਿਆਪਨ ਦੇ ਤਜਰਬੇ ਵਿਚ 26 ਸਾਲ ਪੋਸਟ ਐਮ.ਸੀ.ਐਚ. ਅਤੇ 12 ਸਾਲ ਪ੍ਰੋਫੈਸਰ ਵਜੋਂ ਸ਼ਾਮਿਲ ਹਨ। ਉਹ ਸਾਢੇ ਪੰਜ ਸਾਲਾਂ ਤੋਂ ਪੀ.ਜੀ.ਆਈ.ਐਮ.ਈ.ਆਰ., ਦਿੱਲੀ ਦੇ ਡੀਨ ਅਤੇ ਇਕ ਸਾਲ ਤੋਂ ਵੱਧ ਸਮੇਂ ਲਈ ਏ.ਬੀ.ਵੀ.ਆਈ.ਐਮ.ਐਸ. ਦੇ ਸੰਸਥਾਪਕ ਡੀਨ ਰਹੇ ਹਨ। ਉਹ 10 ਸਾਲਾਂ ਤੋਂ ਯੂਰੋ ਸਲਾਹਕਾਰ ਵਜੋਂ ਸੰਸਦ ਨਾਲ ਜੁੜੇ ਹੋਏ ਹਨ ਅਤੇ 5 ਸਾਲਾਂ ਤੋਂ ਭਾਰਤ ਦੇ ਰਾਸ਼ਟਰਪਤੀ ਦੇ ਯੂਰੋ ਸਲਾਹਕਾਰ ਰਹੇ ਹਨ। ਡਾ. ਸੂਦ ਕੋਲ 50 ਤੋਂ ਵੱਧ ਖੋਜ ਪ੍ਰਾਜੈਕਟ ਹਨ ਅਤੇ ਉਹਨਾਂ ਨੇ 1000 ਤੋਂ ਵੱਧ ਥੀਸਿਸ ਅਤੇ ਪ੍ਰਾਜੈਕਟਾਂ ਦੀ ਨਿਗਰਾਨੀ ਕੀਤੀ ਹੈ। ਉਨ੍ਹਾਂ ਨੇ 500 ਤੋਂ ਵੱਧ ਵਰਕਸ਼ਾਪਾਂ/ਸਿਖਲਾਈ ਮਾਡਿਊਲਾਂ ਦਾ ਸਫਲਤਾਪੂਰਵਕ ਆਯੋਜਨ ਕਰਨ ਤੋਂ ਇਲਾਵਾ ਕਈ ਰਾਸ਼ਟਰੀ/ਅੰਤਰਰਾਸ਼ਟਰੀ ਖੋਜ ਪੱਤਰ ਪ੍ਰਕਾਸ਼ਿਤ ਕੀਤੇ ਹਨ।

ਡਾ. ਰਾਜੀਵ ਸੂਦ ਨੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦਿੱਲੀ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਡਾ. ਰਾਮ ਮਨੋਹਰ ਲੋਹੀਆ ਹਸਪਤਾਲ ਅਤੇ PGMIER-ਦਿੱਲੀ ਤੋਂ MS (ਜਨਰਲ ਸਰਜਰੀ) ਦੀ ਪੜ੍ਹਾਈ ਕੀਤੀ। ਬਾਅਦ ਵਿੱਚ ਏਮਜ਼ ਨਵੀਂ ਦਿੱਲੀ ਤੋਂ MCH (ਯੂਰੋਲੋਜੀ) ਕੀਤਾ। ਡਾ. ਰਾਜੀਵ ਸੂਦ ਨੂੰ ਸਾਲ 2017 ਵਿੱਚ ਮੈਡੀਕਲ ਖੇਤਰ ਵਿੱਚ ਵੱਕਾਰੀ ਡਾ. ਬੀ.ਸੀ ਰਾਏ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment