ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ, 9 ਜਨਵਰੀ ਦੀ ਸਵੇਰ 9 ਵਜੇ ਤੱਕ 23 ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਕ ਪਾਸੇ ਪਹਾੜਾਂ ਉਤੇ ਬਰਫਬਾਰੀ ਅਤੇ ਪੱਛਮੀ ਹਵਾਵਾਂ ਨੇ ਮੈਦਾਨੀ ਇਲਾਕਿਆਂ ‘ਚ ਠੰਢ ਨੂੰ ਵਧਾ ਦਿੱਤਾ ਹੈ, ਉਥੇ ਹੀ ਆਉਣ ਵਾਲੇ 24 ਘੰਟੇ ਵੀ ਖਾਸ ਹਨ। ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿੱਚ ਵੀ ਹਲਕੀ ਬਾਰਿਸ਼ ਜਾਰੀ ਹੈ।
ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਦਾ ਆਰੇਂਜ ਅਲਰਟ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਦਿੱਲੀ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 15 ਤੋਂ 17 ਡਿਗਰੀ ਸੈਲਸੀਅਸ ਦੇ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) 318 ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਦੇ ਹਾਲਾਤ ਜਾਰੀ ਕੀਤੇ ਹਨ। ਜੰਮੂ, ਕਸ਼ਮੀਰ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ 0-5 ਡਿਗਰੀ, ਹਿਮਾਚਲ ਪ੍ਰਦੇਸ਼ ਵਿੱਚ 0-5 ਡਿਗਰੀ, ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ 6-10 ਡਿਗਰੀ, ਮੱਧ, ਪੂਰਬੀ ਅਤੇ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ 10-14 ਡਿਗਰੀ, ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਮੰਡਲਾ (ਪੂਰਬੀ ਮੱਧ ਪ੍ਰਦੇਸ਼) ਵਿੱਚ 5.0 ਡਿਗਰੀ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।