ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ

Rajneet Kaur
1 Min Read

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 17 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਇਸ ਵਿੱਚ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ‘ਤੇ ਚਰਚਾ ਹੋਵੇਗੀ। ਇਸ ਦੀ ਜਾਣਕਾਰੀ CM ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਉਨ੍ਹਾਂ ਟਵੀਟ ‘ਚ ਲਿਖਿਆ ਕਿ ਸਰਕਾਰ ਤੁਹਾਡੇ ਦੁਆਰ”। ਵਾਅਦੇ ਮੁਤਾਬਿਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment