ਜੈਪੁਰ— ਰਾਜਸਥਾਨ ਦੇ ਸਿਰੋਹੀ ਜ਼ਿਲੇ ‘ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਬਲਾਤਕਾਰ ਦੇ ਦੋਸ਼ ਚ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਉਹ ਮਰਦ ਦੇ ਭੇਸ ‘ਚ ਔਰਤ ਨਿਕਲਿਆ। ਪੁਲਸ ਨੇ ਦੱਸਿਆ ਕਿ ਦੋਸ਼ੀ ਔਰਤ ਨੂੰ ਅਗਵਾ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
ਮਹਿਲਾ ਥਾਣਾ ਦੀ ਇੰਚਾਰਜ ਮਾਇਆ ਪੰਡਿਤ ਨੇ ਦੱਸਿਆ ਕਿ 28 ਨਵੰਬਰ ਨੂੰ ਸ਼ੰਕਰ ਨਾਂ ਦੇ ਮੁਲਜ਼ਮ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦਾ ਮਾਮਲਾ ਦਰਜ ਕੀਤਾ ਸੀ। ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ 5 ਦਸੰਬਰ ਨੂੰ ਥਾਣੇ ਲਿਆਂਦਾ।
ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਕਿ ਉਹ ਮਰਦ ਨਹੀਂ ਸਗੋਂ ਮਰਦ ਦੇ ਭੇਸ ਵਿੱਚ ਔਰਤ ਸੀ। ਮੈਡੀਕਲ ਜਾਂਚ ਕਰਵਾਈ ਗਈ, ਜਿਸ ‘ਚ ਦੋਸ਼ੀ ਦੇ ਔਰਤ ਹੋਣ ਦੀ ਪੁਸ਼ਟੀ ਹੋਈ।
ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ’ਤੇ ਜਬਰ ਜਨਾਹ ਦਾ ਦੋਸ਼ ਝੂਠਾ ਪਾਇਆ ਗਿਆ ਪਰ ਉਸ ’ਤੇ ਅਗਵਾ ਕਰਨ ਦਾ ਵੀ ਦੋਸ਼ ਸੀ, ਇਸ ਲਈ ਉਸ ਨੂੰ ਸਬੰਧਤ ਧਾਰਾ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਹੈ।