ਨਿਊਜ਼ ਡੈਸਕ: ਦੱਖਣੀ ਕੋਰੀਆ ਤੋਂ ਉਡਾਣ ਭਰਨ ਤੋਂ ਬਾਅਦ ਕੈਨੇਡਾ ਵਿੱਚ ਇੱਕ ਜਹਾਜ਼ ਦੇ ਉਤਰਨ ਤੋਂ ਬਾਅਦ ਰਨਵੇਅ ਦੇ ਇੱਕ ਹਿੱਸੇ ਵਿੱਚ ਅੱ.ਗ ਲੱਗ ਗਈ। ਦਰਅਸਲ, ਹਾਦਸਾ ਕੈਨੇਡਾ ਦੇ ਹੈਲੀਫੈਕਸ ਏਅਰਪੋਰਟ ‘ਤੇ ਉਸ ਸਮੇਂ ਵਾਪਰਿਆ, ਜਦੋਂ ਜਹਾਜ਼ ਰਨਵੇਅ ਤੋਂ ਫਿਸਲ ਗਿਆ। ਇਸ ਤੋਂ ਬਾਅਦ ਏਅਰ ਕੈਨੇਡਾ ਦੇ ਜਹਾਜ਼ ਦੇ ਇੱਕ ਹਿੱਸੇ ਵਿੱਚ ਅੱਗ ਲੱਗ ਗਈ।
ਇਸ ਹਾਦਸੇ ਤੋਂ ਬਾਅਦ ਹਵਾਈ ਅੱਡੇ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ। ਰਾਹਤ ਦੀ ਗੱਲ ਇਹ ਹੈ ਕਿ ਜਹਾਜ਼ ਵਿਚ ਸਵਾਰ ਸਾਰੇ 80 ਲੋਕ ਸੁਰੱਖਿਅਤ ਹਨ। ਜਾਣਕਾਰੀ ਅਨੁਸਾਰ ਜਹਾਜ਼ ਦੀ ਲੈਂਡਿੰਗ ਦੌਰਾਨ ਕਿਸੇ ਤਕਨੀਕੀ ਖਰਾਬੀ ਕਾਰਨ ਅੱਗ ਲੱਗ ਗਈ। ਪਰ ਜਹਾਜ਼ ਦੇ ਅਮਲੇ ਨੇ ਤੁਰੰਤ ਐਮਰਜੈਂਸੀ ਲੈਂਡਿੰਗ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਸਫਲ ਰਹੇ।
🚨 JUST IN: Air Canada flight lands in Halifax with a broken landing gear, resulting in the wing scraping the runway causing a fire
The airport is currently CLOSED.
This comes just hours after a Boeing 737 attempted a landing without warning extending its gear in South Korea,… pic.twitter.com/Givga3hDEn
— Nick Sortor (@nicksortor) December 29, 2024
ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਜਹਾਜ਼ ਦਾ ਇਕ ਟਾਇਰ ਰਨਵੇ ‘ਤੇ ਠੀਕ ਤਰ੍ਹਾਂ ਖੁੱਲ ਨਹੀਂ ਪਾਇਆ। ਜਿਸ ਕਾਰਨ ਜਹਾਜ਼ ਦਾ ਸੰਤੁਲਨ ਵਿਗੜ ਗਿਆ ਅਤੇ ਜਹਾਜ਼ ਦਾ ਖੰਭ ਰਨਵੇ ‘ਤੇ ਰਗੜਨ ਲੱਗਾ, ਜਿਸ ਕਾਰਨ ਅੱਗ ਲੱਗ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।