ਕੈਲੀਫੋਰਨੀਆ: ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। 2 ਜਨਵਰੀ ਦੁਪਹਿਰ ਨੂੰ ਦੱਖਣੀ ਕੈਲੀਫੋਰਨੀਆ ਵਿੱਚ ਇੱਕ ਸਿੰਗਲ ਇੰਜਣ ਵਾਲਾ ਜਹਾਜ਼ ਇੱਕ ਵਪਾਰਕ ਇਮਾਰਤ ਨਾਲ ਟਕਰਾ ਗਿਆ। ਇਸ ਹਾਦਸੇ ‘ਚ ਹੁਣ ਤੱਕ 2 ਲੋਕਾਂ ਦੀ ਮੌ.ਤ ਹੋ ਚੁੱਕੀ ਹੈ। 18 ਜ਼ਖਮੀ ਦੱਸੇ ਜਾ ਰਹੇ ਹਨ।
ਪੁਲਿਸ ਅਨੁਸਾਰ 10 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਦੋਂਕਿ 8 ਦਾ ਮੌਕੇ ‘ਤੇ ਹੀ ਇਲਾਜ ਕੀਤਾ ਗਿਆ ਹੈ। ਮ੍ਰਿ.ਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਤੋਂ ਇਲਾਵਾ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮ੍ਰਿ.ਤਕ ਜਹਾਜ਼ ‘ਚ ਸਨ ਜਾਂ ਜ਼ਮੀਨ ‘ਤੇ। ਇਸ ਜਹਾਜ਼ ਨੇ ਔਰੇਂਜ ਕਾਉਂਟੀ ਦੇ ਫੁਲਰਟਨ ਮਿਊਂਸੀਪਲ ਏਅਰਪੋਰਟ ਤੋਂ ਉਡਾਣ ਭਰੀ ਸੀ। ਫਲਾਈਟ-ਟਰੈਕਿੰਗ ਵੈੱਬਸਾਈਟ FlightAware ਦੇ ਮੁਤਾਬਕ, ਚਾਰ ਸੀਟਾਂ ਵਾਲਾ ਸਿੰਗਲ ਇੰਜਣ ਵਾਲਾ ਜਹਾਜ਼ ਉਡਾਣ ਭਰਨ ਤੋਂ ਇਕ ਮਿੰਟ ਬਾਅਦ ਹੀ ਕਰੈਸ਼ ਹੋ ਗਿਆ।
A plane just crashed into a warehouse in Fullerton, California pic.twitter.com/8KdjINnHr4
— FearBuck (@FearedBuck) January 2, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।