ਪੁਲਿਸ ਨੇ 6 ਸਾਲਾ ਬੱਚੇ ਨੂੰ ਗੋਲੀਆਂ ਮਾਰਨ ਵਾਲੇ 3 ਆਰੋਪੀ ਕੀਤੇ ਗ੍ਰਿਫ਼ਤਾਰ

Rajneet Kaur
2 Min Read

ਮਾਨਸਾ: ਮਾਨਸਾ ਦੇ ਪਿੰਡ ਕੋਟਲੀ ‘ਚ ਬੀਤੇ ਦਿਨ 6 ਸਾਲ ਦੇ ਉਦੈਵੀਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਪੁਲਿਸ ਨੇ 2 ਸਕੇ ਭਰਾਵਾਂ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।  ਪੁਲਿਸ ਨੇ ਵਾਰਦਾਤ ਦੌਰਾਨ ਇਸਤੇਮਾਲ ਕੀਤੀ ਗਈ ਪਿਸਤੌਲ, ਮੋਟਰਸਾਈਕਲ ਅਤੇ ਮੋਬਾਇਲ ਫੋਨ ਵੀ ਬਰਾਮਦ ਕਰ ਲਿਆ ਹੈ। ਮਾਨਸਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ‘ਚ ਦੋ ਸਕੇ ਭਰਾ ਵੀ ਸ਼ਾਮਿਲ ਹਨ।  ਉਨ੍ਹਾਂ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਨੂੰ ਮਾਰਨ ਦੀ ਯੋਜਨਾ ਸੀ ਪਰ ਗੋਲੀ ਉਸਦੇ ਪੁੱਤਰ ਉਦੈਵੀਰ ਸਿੰਘ ਨੂੰ ਲੱਗੀ, ਜਿਸਦੇ ਚੱਲਦਿਆਂ ਉਸਦੀ ਮੌਤ ਹੋ ਗਈ।

ਐੱਸ. ਐੱਸ. ਪੀ. ਨੇ ਦੱਸਿਆ ਕਿ ਸੇਵਕ ਸਿੰਘ ਨਾਂ ਦਾ ਵਿਅਕਤੀ ਉਦੈਵੀਰ ਦੇ ਗੁਆਂਢ ਰਹਿੰਦੇ ਬਲਬੀਰ ਸਿੰਘ ਦੇ ਘਰ ਸੀਰੀ ਵੱਜੋਂ ਕੰਮ ਕਰਦਾ ਸੀ ਤੇ ਉਹ ਬਲਬੀਰ ਸਿੰਘ ਦੀ 12 ਸਾਲਾ ਪੋਤੀ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ। ਜਿਸ ‘ਤੇ ਉਦੈਵੀਰ ਦੇ ਪਿਤਾ ਜਸਪ੍ਰੀਤ ਸਿੰਘ ਨੇ ਉਸ ਨੂੰ ਕਈ ਵਾਰ ਅਜਿਹਾ ਕਰਨ ਤੋਂ ਰੋਕਿਆ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਸੇਵਕ ਸਿੰਘ, ਅੰਮ੍ਰਿਤ ਸਿੰਘ ਤੇ ਚੰਨੀ ਨੇ ਜਸਪ੍ਰੀਤ ਸਿੰਘ ਨੂੰ ਮਾਰਨ ਦੀ ਯੋਜਨਾ ਬਣਾਈ। ਇਸ ਦੌਰਾਨ ਜਦੋਂ ਉਹ ਜਸਪ੍ਰੀਤ ਸਿੰਘ ‘ਤੇ ਫਾਇਰਿੰਗ ਕਰਨ ਗਏ ਤਾਂ ਗੋਲ਼ੀ ਉਦੈਵੀਰ ਸਿੰਘ ਦੇ ਲੱਗ ਗਈ ਤੇ ਉਸਦੀ ਮੌਤ ਹੋ ਗਈ। ਐੱਸ. ਐੱਸ. ਪੀ. ਨੇ ਦੱਸਿਆ ਕਿ ਅੰਮ੍ਰਿਤ ਸਿੰਘ ‘ਤੇ ਪਹਿਲਾਂ ਹੀ 4 ਮਾਮਲੇ ਦਰਜ ਹਨ,ਜਿਨ੍ਹਾਂ ਵਿੱਚੋਂ 2 ‘ਚ ਸਜ਼ਾ ਵੀ ਕੱਟ ਚੁੱਕਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ 302 ਤੇ 307 ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment