ਚੰਡੀਗੜ੍ਹ: ਸੰਸਦ ਅੰਮ੍ਰਿ.ਤਪਾਲ ਦੇ ਪਿਤਾ ਤਰਸੇਮ ਸਿੰਘ ਨੂੰ ਪੁਲਿਸ ਨੇ ਘਰ ‘ਚ ਨਜ਼ਰਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਨੇ ਖੁਦ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਪੂਰੇ ਪਿੰਡ ਨੂੰ ਘੇਰ ਲਿਆ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸੰਸਦ ਮੈਂਬਰ ਅੰਮ੍ਰਿ.ਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਦਾ ਇਹ ਦੂਜਾ ਸਾਲ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਇਕਜੁੱਟ ਹੋਣਾ ਪਵੇਗਾ। ਅਸੀਂ ਵੀ ਇਸ ਵਿੱਚ ਹਿੱਸਾ ਲੈਣਾ ਸੀ ਪਰ ਰਾਤ ਤੋਂ ਹੀ ਪੂਰੇ ਪਿੰਡ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਪੂਰੇ ਪਿੰਡ ਨੂੰ ਘੇਰ ਲਿਆ ਗਿਆ ਹੈ। ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਤੰਤਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
ਕੁਝ ਦਿਨ ਪਹਿਲਾਂ ਤਰਸੇਮ ਸਿੰਘ ਨੇ ਆਵਾਜ਼ ਉਠਾਈ ਸੀ ਕਿ ਉਹ ਨਵੀਂ ਪਾਰਟੀ ਬਣਾਉਣਗੇ। ਪਤਾ ਲੱਗਾ ਹੈ ਕਿ ਤਰਸੇਮ ਸਿੰਘ ਨੇ ਆਪਣੇ ਬੇਟੇ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮਾਘੀ ਮੇਲੇ ਦੌਰਾਨ ਨਵੀਂ ਪਾਰਟੀ ਬਣਾਉਣ ਅਤੇ ਇਸ ਦੇ ਅਹੁਦੇਦਾਰਾਂ ਦਾ ਐਲਾਨ ਕਰਨਾ ਸੀ। ਕੌਮੀ ਇਨਸਾਫ਼ ਮੋਰਚਾ ਚ ਤਰਸੇਮ ਸਿੰਘ ਨੇ ਆਪਣੇ ਸਮਰਥਕਾਂ ਨਾਲ ਪੁੱਜਣਾ ਸੀ। ਪਿੰਡ ਜੱਲੂਪੁਰ ਖੇੜਾ ਵਿਚ ਸੋਮਵਾਰ ਦੇਰ ਰਾਤ ਤੋਂ ਹੀ ਪੁਲਿਸ ਦਾ ਇਕੱਠ ਸ਼ੁਰੂ ਹੋ ਗਿਆ ਸੀ। ਮੰਗਲਵਾਰ ਸਵੇਰ ਤਕ ਪੂਰਾ ਪਿੰਡ ਪੁਲਿਸ ਦੀ ਘੇਰਾਬੰਦੀ ਵਿਚ ਆ ਗਿਆ। ਪਿੰਡ ਦੇ ਲੋਕਾਂ ਨੇ ਦਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ 100 ਤੋਂ ਵੱਧ ਪੁਲਿਸ ਮੁਲਾਜ਼ਮ ਵਿਸ਼ੇਸ਼ ਤੌਰ ’ਤੇ ਤਾਇਨਾਤ ਹਨ। ਪੁਲਿਸ ਅਧਿਕਾਰੀਆਂ ਨੇ ਅਜੇ ਤਕ ਇਸ ਘਟਨਾ ਬਾਰੇ ਕੋਈ ਪ੍ਰਗਟਾਵਾ ਨਹੀਂ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।