ਚੰਡੀਗੜ੍ਹ: ਬੀਤੇ ਦਿਨੀਂ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਹੋਈ ਝੜਪ ‘ਚ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਜਿਸ ਨੂੰ ਲੈ ਕੇ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਲੋਕਾਂ ਤੋਂ ਮਦਦ ਮੰਗੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਜੇ ਕਿਸੇ ਨੂੰ ਵੀ ਇਨ੍ਹਾਂ ਦੀ ਪਛਾਣ ਹੋਵੇ ਤਾਂ ਉਹ ਇਸ ਦੀ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕਰਨ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਪੁਲਿਸ ਵੱਲੋਂ ਮੁਲਜ਼ਮਾਂ ਦੀ ਸੂਹ ਦੇਣ ਵਾਲੇ ਲਈ 10 ਹਜ਼ਾਰ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। ਦੱਸ ਦਈਏ ਕਿ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਲੱਗਾ ਹੋਇਆ ਹੈ। ਇਸ ਦੌਰਾਨ ਕੁਝ ਨਿਹੰਗ ਸਿੰਘ ਮੁਹਾਲੀ ਦੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਨੇੜਲੇ ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ ‘ਤੇ ਲਾਇਆ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ ਸਨ। ਇਸ ਕਾਰਨ ਯੂਟੀ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਕੀਤਾ ਪਰ ਪ੍ਰਦਰਸ਼ਨਕਾਰੀ ਅੱਗੇ ਵਧਣ ਵਿੱਚ ਕਾਮਯਾਬ ਹੋ ਗਏ।
ਲੋਕਾਂ ਨੂੰ ਈਮੇਲ ਆਈਡੀ firno.63@gmail.com ਅਤੇ WhatsApp ਨੰਬਰ 9875984001 ‘ਤੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ। ਸੂਚਨਾ ਦੇਣ ਵਾਲੇ ਨੂੰ ਵੀ ਇਨਾਮ ਦਿੱਤਾ ਜਾਵੇਗਾ ਅਤੇ ਪਛਾਣ ਗੁਪਤ ਰੱਖੀ ਜਾਵੇਗੀ।