ਪੁਲਿਸ ਨੇ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਲਿਆ ਹਿਰਾਸਤ ‘ਚ, ਜਲ ਤੋਪਾਂ ਦੀ ਵੀ ਕੀਤੀ ਵਰਤੋਂ

Rajneet Kaur
1 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ  SYL ਨਹਿਰ ਮਸਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ  ਗਵਰਨਰ ਹਾਊਸ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ  ਪਹਿਲਾਂ ਹੀ ਪੂਰੀ ਤਿਆਰੀ ‘ਚ ਸੀ।ਉਨ੍ਹਾਂ ਨੇ ਕਾਂਗਰਸੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ  ਬੈਰੀਕੇਡ ਲਗਾਏ ਹੋਏ ਸਨ। ਜਦੋਂ ਕਾਂਗਰਸੀ ਬੈਰੀਕੇਡ ਟੱਪਣ ਲੱਗੇ ਤਾਂ ਪੁਲਿਸ ਨੇ ਜਲ ਤੋਪਾਂ ਦੀ ਮਦਦ ਨਾਲ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।  ਜਿਸ ਤੋਂ ਬਾਅਦ ਕਾਂਗਰਸੀਆਂ ਨੂੰ ਉਥੋਂ ਭਜਾ ਦਿੱਤਾ ਗਿਆ।  ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment