ਜਲੰਧਰ: ਜਲੰਧਰ ਦੀ ਮਸ਼ਹੂਰ ਪੀਪੀਆਰ ਮਾਰਕੀਟ ਅਤੇ ਮਾਡਲ ਟਾਊਨ ਵਿੱਚ ਬੀਤੀ ਰਾਤ ਪੁਲਿਸ ਨੇ ਵੱਡੀ ਕਾਰਵਾਈ ਕੀਤੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਆਪਣੀ ਟੀਮ ਨਾਲ ਇਹ ਕਾਰਵਾਈ ਕਾਰ ਵਿੱਚ ਸ਼ਰਾਬ ਪੀਣ, ਦੁਕਾਨਦਾਰਾਂ ਵੱਲੋਂ ਸ਼ਰਾਬ ਪਰੋਸਣ, ਲੁਟੇਰਿਆਂ ਅਤੇ ਬਾਈਕ ’ਤੇ ਘੁੰਮਣ ਵਾਲਿਆਂ ਖ਼ਿਲਾਫ਼ ਕੀਤੀ।
ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ। ਮੌਕੇ ‘ਤੇ ਕਾਬੂ ਕਰਕੇ ਚੇਤਾਵਨੀ ਦਿੱਤੀ ਗਈ ਅਤੇ 4-5 ਨੌਜਵਾਨਾਂ ਨੂੰ ਵੀ ਘੇਰ ਲਿਆ ਗਿਆ। ਦੱਸ ਦਈਏ ਕਿ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਪਣੀ ਭਾਰੀ ਫੋਰਸ ਨਾਲ ਕਾਰਵਾਈ ਕਰਨ ਪਹੁੰਚੇ ਸਨ।
ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਗੱਡੀ ਵਿੱਚ ਬੈਠ ਕੇ ਸ਼ਰਾਬ ਪੀ ਕੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਜਲੰਧਰ ਵਿੱਚ ਨਿੱਤ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਇਹ ਕਾਰਵਾਈਆਂ ਕੀਤੀਆਂ ਜਾਣਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।