ਚੰਡੀਗੜ੍ਹ: ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨਿਕ ਤਬਦੀਲੀਆਂ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਉਨ੍ਹਾਂ ਨੂੰ ਮੁੱਖ ਸਕੱਤਰ ਦਾ ਅਹੁਦਾ ਦਿੱਤਾ ਗਿਆ। ਦੱਸ ਦਈਏ ਕਿ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਗਿਆ ਹੈ। ਚੰਡੀਗੜ੍ਹ ਲਈ ਇਹ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਤਬਦੀਲੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ।
ਦੱਸ ਦਈਏ ਕਿ 3 ਜੂਨ 1984 ਨੂੰ ਕੇਂਦਰ ਸਰਕਾਰ ਨੇ ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰਕੇ ਉਨ੍ਹਾਂ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਇੱਕ ਵਾਰ ਫਿਰ ਬਦਲਾਅ ਕੀਤਾ ਹੈ, ਜਿੱਥੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ।
ਮਾਹਿਰਾਂ ਅਨੁਸਾਰ ਇਸ ਬਦਲਾਅ ਨਾਲ ਚੰਡੀਗੜ੍ਹ ਦਾ ਪ੍ਰਸ਼ਾਸਨਿਕ ਢਾਂਚਾ ਮਜ਼ਬੂਤ ਹੋਵੇਗਾ। ਜੋ ਵੀ ਅਧਿਕਾਰੀ ਚੰਡੀਗੜ੍ਹ ਵਿੱਚ ਸਲਾਹਕਾਰ ਦੇ ਅਹੁਦੇ ’ਤੇ ਆਉਂਦਾ ਹੈ। ਉਹ ਮੁੱਖ ਸਕੱਤਰ ਦਾ ਅਹੁਦਾ ਸੰਭਾਲਦਾ ਹੈ। ਪਰ ਇੱਥੇ ਉਸਨੂੰ ਸਲਾਹਕਾਰ ਕਿਹਾ ਜਾਂਦਾ ਹੈ। ਇਸ ਲਈ ਇਸ ਅਹੁਦੇ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।
ਹੁਣ ਯੂਟੀ ਪ੍ਰਸ਼ਾਸਨ ਦਾ ਢਾਂਚਾ ਇਸ ਤਰ੍ਹਾਂ ਰਹੇਗਾ
- ਮੁੱਖ ਸਕੱਤਰ – 1
- ਸਕੱਤਰ (ਗ੍ਰਹਿ) 1
- ਸਕੱਤਰ (ਵਿੱਤ) 1 ਸਕੱਤਰ ਸ਼ਹਿਰੀ ਯੋਜਨਾ ਤੇ ਸਮਾਰਟ ਸਿਟੀ-1
- ਡਿਪਟੀ ਕਮਿਸ਼ਨਰ-1
- ਸੰਯੁਕਤ ਸਕੱਤਰ ਵਿੱਤ 1
- ਆਬਕਾਰੀ ਕਮਿਸ਼ਨਰ 1
- ਸਕੱਤਰ (ਦੋ ਅਹੁਦੇ)
- ਵਧੀਕ ਸਕੱਤਰ
- ਵਧੀਕ ਡਿਪਟੀ ਕਮਿਸ਼ਨਰ
- ਸਿਰਫ ਪ੍ਰਸ਼ਾਸਕ ਨੂੰ ਰਿਪੋਰਟ ਕਰੇਗਾ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।