ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਰਾਹੀਂ ਬੋਰਡ ਪ੍ਰੀਖਿਆ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਅੱਜ ਯਾਨੀ 29 ਜਨਵਰੀ ਨੂੰ ਸਵੇਰੇ 11 ਵਜੇ ਦਿੱਲੀ ਦੇ ਭਾਰਤ ਮੰਡਪਮ ਵਿੱਚ ਚਰਚਾ ਕਰਨਗੇ। ਦੱਸ ਦੇਈਏ ਕਿ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੀ ਸ਼ੁਰੂਆਤ ਪੀਐਮ ਮੋਦੀ ਨੇ ਸਾਲ 2018 ਤੋਂ ਕੀਤੀ ਸੀ। ਇਮਤਿਹਾਨ ਨੂੰ ਲੈ ਕੇ ਇਹ ਚਰਚਾ ਹੁਣ ਦੇਸ਼ ਦੇ ਵਿਦਿਆਰਥੀਆਂ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਦੇ ਵਿਦਿਆਰਥੀਆਂ ਵਿੱਚ ਵੀ ਹਰਮਨ ਪਿਆਰੀ ਹੁੰਦੀ ਜਾ ਰਹੀ ਹੈ।
ਪਰੀਕਸ਼ਾ ਪੇ ਚਰਚਾ’ ਰਾਸ਼ਟਰੀ ਪ੍ਰੋਗਰਾਮ ਬਣ ਗਿਆ ਹੈ। ਇੱਕ ਮਾਤਾ-ਪਿਤਾ ਦੇ ਰੂਪ ਵਿੱਚ, ਪੀਐਮ ਮੋਦੀ ਨੇ ਵਿਦਿਆਰਥੀਆਂ ਨੂੰ ਸੁਝਾਅ ਦੇਣ ਲਈ ਇੱਕ ਪਹਿਲ ਸ਼ੁਰੂ ਕੀਤੀ ਹੈ। 3000 ਵਿਦਿਆਰਥੀ ਮੰਡਪਮ ਦੇ ਅੰਦਰ ਹੋਣਗੇ। ਇਸ ਸਾਲ 2 ਕਰੋੜ ਤੋਂ ਵੱਧ ਵਿਦਿਆਰਥੀਆਂ ਨੇ ਪੀਐਮ ਮੋਦੀ ਨਾਲ ਇਸ ਚਰਚਾ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਸਾਲ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੀ ਲਾਈਵ ਸਟ੍ਰੀਮਿੰਗ ਵੀ ਸਾਰੀਆਂ ਯੂਨੀਵਰਸਿਟੀਆਂ ‘ਚ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।