ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਮੰਗਲਵਾਰ ਸਵੇਰੇ ਸਕੂਲ ਜਾ ਰਹੇ ਪ੍ਰਿੰਸੀਪਲ ਦੀ ਗੋ.ਲੀ ਮਾ.ਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੂੰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਅੰਜਾਮ ਦਿੱਤਾ। ਪ੍ਰਿੰਸੀਪਲ ਰੋਜ਼ਾਨਾ ਦੀ ਤਰ੍ਹਾਂ ਪੈਦਲ ਆਪਣੇ ਸਕੂਲ ਜਾ ਰਿਹਾ ਸੀ। ਉਦੋਂ ਅਚਾਨਕ ਪਿੱਛੇ ਤੋਂ ਬਾਈਕ ਸਵਾਰਾਂ ਨੇ ਆ ਕੇ ਉਸ ਦੇ ਸਿਰ ‘ਚ ਗੋਲੀ ਮਾਰ ਦਿੱਤੀ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਇਸ ਦੌਰਾਨ ਆਸ-ਪਾਸ ਦੇ ਲੋਕ ਪ੍ਰਿੰਸੀਪਲ ਨੂੰ ਨੇੜਲੇ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹੱਤਿਆ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਸੀਨੀਅਰ ਪੁਲਿਸ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਜਾਂਚ ਕਰ ਰਹੀ ਹੈ।
ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਹੈ। ਮਾਮਲੇ ਸਬੰਧੀ ਐਸਪੀ ਸਿਟੀ ਰਣਵਿਜੇ ਸਿੰਘ ਨੇ ਦੱਸਿਆ ਕਿ ਘਟਨਾ ਸਵੇਰੇ ਕਰੀਬ 8 ਵਜੇ ਦੀ ਹੈ। ਪ੍ਰਿੰਸੀਪਲ ਸਬਾਬੁਲ ਆਪਣੇ ਘਰ ਤੋਂ ਸਕੂਲ ਵੱਲ ਪੈਦਲ ਜਾ ਰਹੇ ਸਨ ਜਦੋਂ ਬਾਈਕ ‘ਤੇ ਸਵਾਰ ਬਦਮਾਸ਼ਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਫਾਇਰਿੰਗ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ ਅਤੇ ਸਥਾਨਿਕ ਲੋਕਾਂ ‘ਚ ਰੋਸ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।