ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਜਲਦ ਕੀਤਾ ਜਾਵੇਗਾ ਹੱਲ

Rajneet Kaur
2 Min Read
ਬਠਿੰਡਾ:  ਪੰਜਾਬ ਦੇ CM ਮਾਨ ਨੇ  ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। CM ਨੇ ਇੱਥੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਦਿੱਤਾ ਜਾ ਸਕੇ।  CM ਮਾਨ ਨੇ ਕਿਹਾ ਕਿ ਮਾਲਵੇ ਦੇ ਧੁਰੇ ਵਜੋਂ ਜਾਣੇ ਜਾਂਦੇ ਇਸ ਜ਼ਿਲ੍ਹੇ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਮੁਕੰਮਲ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ  ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਹ ਲੋਕਾਂ ਲਈ ਵੱਡੀ ਰਾਹਤ ਹੋਵੇਗੀ ਕਿਉਂਕਿ ਇਸ ਨਾਲ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ।  ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ  ਸੜਕ ਹਾਦਸੇ ਵਾਪਰਦੇ ਹਨ ਜਿਸ ਨਾਲ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ। ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਲਗਭਗ 1000 ਏਕੜ ਜ਼ਮੀਨ ਜਿੱਥੇ ਖਾਲੀ ਥਾਂ ਉੱਤੇ ਸੁਆਹ ਡੰਪ ਕੀਤੀ ਗਈ ਸੀ, ਨੂੰ ਇਲਾਕੇ ਦੇ ਲੋਕਾਂ ਦੇ ਹਿੱਤ ਵਿੱਚ ਵਰਤਣ ਦੀ ਲੋੜ ਹੈ।  ਭਗਵੰਤ ਮਾਨ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਉਦਯੋਗ ਵਿਭਾਗਾਂ ਨੂੰ ਕਿਹਾ ਕਿ ਉਹ ਸਾਂਝੇ ਤੌਰ ‘ਤੇ ਵਿਆਪਕ ਜਨਤਕ ਹਿੱਤਾਂ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਕਰਨ ਲਈ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕੀਤਾ ਜਾਵੇਗਾ।
Share This Article
Leave a Comment