ਨਿਊਜ਼ ਡੈਸਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਮਾਮਲੇ ‘ਤੇ ਸੁਓ ਮੋਟੋ ਲਿਆ ਹੈ। ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਅਤੇ ਜਸਟਿਸ ਨਿਧੀ ਗੁਪਤਾ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਜਿਸ ‘ਚ ਉਨ੍ਹਾਂ ਨੇ ਇਹ ਦੱਸਣ ਲਈ ਕਿਹਾ ਹੈ ਕਿ ਕਿੰਨੇ ਕੈਦੀ ਬਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ।
ਇਹ ਵਿਕਾਸ ਉਦੋਂ ਹੋਇਆ ਜਦੋਂ ਕਿਸ਼ੋਰ ਜੇਲ੍ਹ ਵਿੱਚ ਬੰਦ ਦੋ ਪਾਕਿਸਤਾਨੀ ਕਿਸ਼ੋਰਾਂ ਨੇ ਜਸਟਿਸ ਐਨਐਸ ਸ਼ੇਖਾਵਤ, ਜੋ ਕਿ ਫਰੀਦਕੋਟ ਸੈਸ਼ਨਜ਼ ਡਿਵੀਜ਼ਨ ਦੇ ਪ੍ਰਬੰਧਕੀ ਜੱਜ ਵੀ ਹਨ, ਨੂੰ ਇੱਕ ਅਰਜ਼ੀ ਭੇਜੀ ਸੀ। ਇਨ੍ਹਾਂ ਦੋਵਾਂ ਨਾਬਾਲਗਾਂ ਨੂੰ ਅਪ੍ਰੈਲ 2023 ਵਿਚ ਬਰੀ ਹੋਣ ਤੋਂ ਬਾਅਦ ਵੀ ਹਿਰਾਸਤ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੂੰ ਵਾਪਸ ਭੇਜਣ ਦਾ ਮਾਮਲਾ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਡਾਇਰੈਕਟੋਰੇਟ ਕੋਲ ਵਿਚਾਰ ਅਧੀਨ ਹੈ।
ਦਸ ਦਈਏ ਕਿ 2022 ਵਿੱਚ, ਦੋ ਪਾਕਿਸਤਾਨੀ ਨਾਬਾਲਗ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪੰਜਾਬ ਦੇ ਤਰਨਤਾਰਨ ਵਿੱਚ ਆਏ ਸਨ। ਜਿਸ ਤੋਂ ਬਾਅਦ ਦੋਵਾਂ ਖਿਲਾਫ ਪਾਸਪੋਰਟ ਐਕਟ 1920 ਦੀ ਧਾਰਾ 3 ਅਤੇ ਵਿਦੇਸ਼ੀ ਐਕਟ 1946 ਦੀ ਧਾਰਾ 14 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਦੋਂ ਤੋਂ ਇਹ ਦੋਵੇਂ ਨਾਬਾਲਗ ਜੇਲ੍ਹ ਵਿੱਚ ਬੰਦ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।