‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ: CM ਮਾਨ

Rajneet Kaur
2 Min Read

ਲੁਧਿਆਣਾ: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਨਹੀਂ ਸਗੋਂ  ਲੁਧਿਆਣਾ ਵਿਚ ਹੋਈ । ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ ਹਨ।  CM  ਮਾਨ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੀਟਿੰਗਾਂ ਕੀਤੀਆਂ ਜਾਣਗੀਆਂ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਥਾਂ ‘ਤੇ ਕੈਬਨਿਟ ਮੀਟਿੰਗ ਹੋਵੇਗੀ, ਉੱਥੇ ਸਰਕਾਰ ਪੂਰਾ ਦਿਨ ਮੌਜੂਦ ਰਹੇਗੀ। CM ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ  ‘ਚ ਨਸ਼ਾ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਕਾਮਯਾਬ ਕਰਨ ਲਈ ਡਰੱਗ ਲੈਬਾਰਟਰੀਆਂ ਵਿਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ।

ਇਸ ਦੌਰਾਨ ਮਜ਼ਦੂਰਾਂ ਦੇ ਲਈ ਵੀ ਅਹਿਮ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਵੀ ਮੁਆਵਜਾਂ ਦਿੱਤਾ ਜਾਵੇਗਾ। ਮਜ਼ਦੂਰਾਂ ਦੇ ਲਈ ਵੀ ਪਾਲਿਸੀ ਬਣਾਈ ਜਾ ਰਹੀ ਹੈ। ਕਈ ਭਾਰਤ ਸਰਕਾਰ ਸਕੀਮਾਂ ਹਨ। ਉਨ੍ਹਾਂ ਨਾਲ ਮਜ਼ਦੂਰਾਂ ਨੂੰ ਕਾਫੀ ਫਾਇਦਾ ਮਿਲੇਗਾ।  ਉਨ੍ਹਾਂ ਕਿਹਾ ਕਿ ਹੁਣ ਜੇਕਰ ਕਿਸੇ ਕਿਸਾਨ ਦੀ ਫਸਲ ਖਰਾਬ ਹੁੰਦੀ ਹੈ ਤਾਂ ਉਸ ਲਈ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿਚ ਮਜ਼ਦੂਰੀ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫੀਸਦੀ ਮੁਆਵਜ਼ਾ ਸਰਕਾਰ ਦੇਵੇਗੀ। ਵਧ ਤੋਂ ਵੱਧ ਮਜ਼ਦੂਰਾਂ ਨੂੰ ਰਜਿਸਟਰਡ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ।

CM ਮਾਨ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਸਭ ਤੋਂ ਪਹਿਲਾਂ ਟੋਲ ਪਲਾਜ਼ੇ ਖਤਮ ਕੀਤੇ ਜਾਣਗੇ। ਇਸ ਦੇ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਜਲੰਧਰ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿਚ ਕਾਂਗਰਸ ਚੋਣ ਇੰਚਾਰਜ ਵੋਟ ਲਈ ਲੋਕਾਂ ਨੂੰ ਪੈਸੇ ਵੰਡ ਰਹੇ ਹਨ। ਮਾਨ ਨੇ ਕਿਹਾ ਕਿ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾ ਰਹੀ ਹੈ। ਜੋ ਲੋਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਜਾਣ ਲੈਣ ਕਿ ਉਹ ਸ਼ਹੀਦਾਂ ਦਾ ਅਪਮਾਨ ਕਰ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment