CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

Rajneet Kaur
1 Min Read

ਚੰਡੀਗੜ੍ਹ:  ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਸਕੀਮ ਸਾਲ 2004 ਵਿਚ ਲਾਗੂ ਕੀਤੀ ਗਈ ਸੀ। ਮੁਲਾਜ਼ਮ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਇਸ ਦੀ ਬਹਾਲੀ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਫਾਇਦਾ ਪਹੁੰਚੇਗਾ।

ਦਸ ਦਈਏ ਕਿ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵਾਅਦਾ ਖਿਲਾਫੀ ਕਾਰਨ ਪੱਕੇ ਮੋਰਚੇ ਲੱਗੇ ਹੋਏ ਹਨ। ਇਸ ਕੈਬਨਿਟ ਮੀਟਿੰਗ ਵਿੱਚ ਸਰਕਾਰ ਵੱਲੋਂ  ਮੰਨੀਆਂ ਮੰਗਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰਨ ਉੱਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment