ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਅਧਿਆਪਕਾਂ ਦੀ ਮੰਗ ਨੂੰ ਕੀਤਾ ਸਵੀਕਾਰ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਅਧਿਆਪਕਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ । ਪੰਜਾਬ ਦੇ ਸਿੱਖਿਆ ਵਿਭਾਗ ਨੇ ਹਰ ਸਾਲ ਜੂਨ ਮਹੀਨੇ ਹੋਣ ਵਾਲੀਆਂ ਆਮ ਬਦਲੀਆਂ ਇਸ ਵਾਰ ਨਵੇਂ ਵਿੱਦਿਅਕ ਸੈਸ਼ਨ ਤੋਂ ਪਹਿਲਾਂ ਹੀ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਲਈ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਦਾ ਆਨਲਾਈਨ ਪੋਰਟਲ ਖੋਲ੍ਹਿਆ ਹੈ।ਇਸ ਪੋਰਟਲ ਦੇ ਰਾਹੀਂ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 12 ਮਾਰਚ ਤੋਂ 19 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment