ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ, ਮੁੱਖ ਮੰਤਰੀ ਦੀ ਰਿਹਾਇਸ਼ ਅੱਗੋਂ ਕਿਸਾਨ ਜਥੇਬੰਦੀਆਂ ਭਲਕੇ ਚੁੱਕਣਗੀਆਂ ਧਰਨਾ

Rajneet Kaur
2 Min Read

ਪਟਿਆਲਾ: ਕਿਸਾਨੀ ਮੰਗਾਂ ਲਈ ਕਈ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਲੱਗਿਆ ਧਰਨਾ  29 ਅਕਤੂਬਰ ਨੂੰ ਚੁੱਕ ਦਿੱਤਾ ਜਾਵੇਗਾ। ਇਸ ਸੰਬੰਧੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦਰਮਿਆਨ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਚੱਲੀ ਲੰਮੀ ਮੀਟਿੰਗ ਦੌਰਾਨ ਸਹਿਮਤੀ ਬਣ ਚੁੱਕੀ ਹੈ।

ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਅਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈ.ਜੀ. ਜਤਿੰਦਰ ਸਿੰਘ ਔਲਖ, ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।

ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਨੇ ਦੱਸਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ।  ਜਿਸ ਦੀ ਪੁਸ਼ਟੀ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਗਈਆਂ ਮੰਗਾਂ ਸਰਕਾਰ ਤੋਂ ਲਿਖਤੀ ਰੂਪ ’ਚ ਲਈਆਂ ਗਈਆਂ ਹਨ।  ਇਹ ਧਰਨਾ 29 ਅਕਤੂਬਰ ਨੂੰ ਜੇਤੂ ਰੈਲੀ ਕਰਕੇ ਸਮਾਪਤ ਕੀਤਾ ਜਾਵੇਗਾ।

ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment