ਪੰਜਾਬ ਸਰਕਾਰ ਨੇ PRTC ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਕੀਤਾ ਐਲਾਨ

Rajneet Kaur
2 Min Read

ਚੰਡੀਗੜ੍ਹ:  ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਹੜ੍ਹ ‘ਚ ਵਹਿ ਗਈ ਪੀਆਰਸੀਟੀ ਬੱਸ ਦੇ ਡਰਾਈਵਰ ਅਤੇ ਕੰਡਕਟਰ  ਦੀ ਲਾਸ਼  ਬਰਾਮਦ ਹੋ ਗਈ ਹੈ।  PRTC  ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ  ਬੱਸ ਅੱਡੇ ਸਾਹਮਣੇ ਮ੍ਰਿਤਕ ਦੇਹ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਸੂਬਾ ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੋਵੇਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ।

ਦਸਣਯੋਗ ਹੈ ਕਿ ਬੀਤੇ ਦਿਨੀਂ ਪੀਆਰਟੀਸੀ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਵਲੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਦੀ ਸਰਕਾਰ ਤੋਂ ਮੰਗ ਸੀ ਕਿ ਪੀੜਤ ਪਰਿਵਾਰ ਨੂੰ 1-1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸੇ ਤਹਿਤ ਸਰਕਾਰ ਤੇ ਪੀਆਰਟੀਸੀ ਯੂਨੀਅਨ ਵਿਚਾਲੇ ਮੀਟਿੰਗਾਂ ਹੋਈਆਂ । ਜਿਸ ਤੋਂ ਬਾਅਦ ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨੇ ਕਿਹਾ, “ਰਾਜ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਆਧਾਰ ‘ਤੇ ਨੌਕਰੀ ਦਿੱਤੀ ਜਾਵੇਗੀ।”

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment