ਪੰਜਾਬ ਸਰਕਾਰ ਨੇ ਰਾਜ ਲਾਲੀ ਗਿੱਲ ਨੂੰ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਵੱਜੋਂ ਕੀਤਾ ਨਿਯੁਕਤ

Rajneet Kaur
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਲਗਾਇਆ ਹੈ। ਆਪ’ ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਹ ਮਨੀਸ਼ਾ ਗੁਲਾਟੀ ਦੀ ਥਾਂ ਲਵੇਗੀ। ਉਹ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਹੈ। ਇਹ ਕੇਸ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ। ਹਾਲਾਂਕਿ ਹੁਣ ਇਸ ਦਿਸ਼ਾ ‘ਚ ਕਾਰਵਾਈ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਇਸ ਵਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕਈ ਕਮਿਸ਼ਨਾਂ ਦੇ ਚੇਅਰਮੈਨਾਂ ਦੀ ਨਿਯੁਕਤੀ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ ਗਿਆ। ਇਹ ਮੁੱਦਾ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਅਸਾਮੀਆਂ ਤੇ ਲੋਕਾਂ ਦੀ ਤਾਇਨਾਤੀ ਕੀਤੀ ਜਾਵੇ। ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਕੁਝ ਕਮਿਸ਼ਨਾਂ ਦੇ ਨਾਂ ਵੀ ਦੱਸੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment