ਪੰਜਾਬ ਸਰਕਾਰ ਨੇ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਕੀਤਾ ਫ਼ੈਸਲਾ

Rajneet Kaur
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਿੰਡਾਂ ਦੀ ਸਾਂਝੀ ਜ਼ਮੀਨ ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਹਰੀ ਝੰਡੀ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਹੁਣ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਧਾਰਾ 2(ਜੀ) ਵਿੱਚ ਕੀਤੀ ਇਸ ਸੋਧ ਮੁਤਾਬਕ ਈਸਟ ਪੰਜਾਬ ਹੋਲਡਿੰਗਜ਼ (ਕੰਸੋਲੀਡੇਸ਼ਨ ਐਂਡ ਪ੍ਰੀਵੈਨਸ਼ਨ ਆਫ ਫਰੈਗਮੈਂਟੇਸ਼ਨ) ਐਕਟ, 1948 (ਈਸਟ ਪੰਜਾਬ ਐਕਟ 50 ਆਫ 1948) ਦੀ ਧਾਰਾ 18 ਅਧੀਨ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਉਪਰੋਕਤ ਐਕਟ ਦੀ ਧਾਰਾ 23-ਏ ਤਹਿਤ ਗਰਾਮ ਪੰਚਾਇਤ ਦਾ ਹੋਵੇਗਾ।

ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਢੁਕਵੇਂ ਨਿਬੇੜੇ ਲਈ ਕੈਬਨਿਟ ਨੇ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ।  ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ। ਇਸ ਸੋਧ ਮਗਰੋਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਾ ਲਾਉਣ ਵਾਲਿਆਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment