ਚੰਡੀਗੜ੍ਹ: ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੱਲ੍ਹ, ਸੋਮਵਾਰ, 7 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।
ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਉਨ੍ਹਾਂ ਦੀ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ । ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਵੱਡੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ। ਪੰਜਾਬ ਸਰਾਕਰ ਦੇ ਤਾਜ਼ਾ ਹੁਕਮ ਮੁਤਾਬਕ ਯੂਨੀਵਰਸਿਟੀ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀ, ਟ੍ਰੇਨਿੰਗ ਇੰਸਟੀਚਿਊਟ ਸਣੇ ਸਾਰੇ ਐਜੂਕੇਸ਼ਨਲ ਇੰਸਟੀਚਿਊਟ ਖੋਲ੍ਹੇ ਗਏ ਹਨ। ਹਾਲਾਂਕਿ ਵਿਦਿਆਰਥੀ ਚਾਹੁਣ ਤਾਂ ਆਨਲਾਈਨ ਵੀ ਪੜ੍ਹਾਈ ਕਰ ਸਕਦੇ ਹਨ।
ਸਰਕਾਰ ਨੇ ਹਦਾਇਤ ਦਿੱਤੀ ਹੈ ਕਿ ਪੰਜਾਬ ਵਿਚ ਐਂਟਰੀ ਲਈ ਹੁਣ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੱਗੀ ਹੋਣੀ ਜ਼ਰੂਰੀ ਹੈ। ਕੋਵਿਡ ਤੋਂ ਠੀਕ ਹੋਏ ਮਰੀਜ਼ ਦੇ ਆਉਣ ‘ਤੇ ਰੋਕ ਨਹੀਂ ਰਹੇਗੀ। ਇਸ ਤੋਂ ਇਲਾਵਾ ਜੇਕਰ ਵੈਕਸੀਨ ਨਹੀਂ ਲੱਗੀ ਤਾਂ ਰੈਪਿਡ ਟੈਸਟ ਜ਼ਰੂਰੀ ਹੋਵੇਗਾ ਨਹੀਂ ਤਾਂ ਵਿਅਕਤੀ ਕੋਲ 72 ਘੰਟੇ ਦੇ ਅੰਦਰ ਦੀ ਕੋਵਿਡ ਨੈਗੇਟਿਵ RT-PCR ਰਿਪੋਰਟ ਹੋਣੀ ਜ਼ਰੂਰੀ ਹੈ।