ਨਗਰ ਨਿਗਮ ਚੋਣਾਂ ਦੇ ਐਲਾਨ ਸਬੰਧੀ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ

Rajneet Kaur
2 Min Read

ਚੰਡੀਗੜ੍ਹ:ਪੰਜਾਬ ਵਿੱਚ ਲੰਬੇ ਸਮੇਂ ਤੋਂ ਨਗਰ ਨਿਗਮ ਦੀਆਂ ਚੋਣਾਂ ਦੀ ਚਰਚਾ ਹੁੰਦੀ ਰਹੀ ਹੈ। ਹੁਣ ਇਹ ਸਮਾਂ ਨਜ਼ਦੀਕ ਆ ਚੁੱਕਾ ਹੈ ਜਿਸ ਦੇ ਚਲਦਿਆਂ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜੀ ਜਾ ਚੁੱਕੀ ਹੈ।

ਬੀਤੇ ਸੋਮਵਾਰ ਜਦੋਂ ਮੰਤਰੀ ਲੁਧਿਆਣਾ ਪਹੁੰਚੇ ਤਾਂ ਉਨ੍ਹਾਂ ਤੋਂ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਪੂਰਾ ਹੋਣ ਦੇ ਬਾਵਜੂਦ ਚੋਣਾਂ ਨਾ ਕਰਵਾਉਣ ਦਾ ਸਵਾਲ ਪੁੱਛਿਆ ਗਿਆ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਨਵੇਂ ਸਿਰੇ ਤੋਂ ਵਾਰਡਬੰਦੀ ਲਿਸਟ ਮੁਕੰਮਲ ਕਰਨ ਦਾ ਕੰਮ ਜਾਰੀ ਹੈ। ਜੋ ਕੁਝ ਕੁ ਸਮੇਂ ਅੰਦਰ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਰਾਜ ਚੋਣ ਅਧਿਕਾਰੀਆਂ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਕਿਸੇ ਵੀ ਸਮੇਂ ਚੋਣਾਂ ਕਰਵਾਉਣ ਦੀ ਸਮਾਂ ਸਾਰਣੀ ਜਾਰੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੁਕੇ ਹੋਏ ਕੰਮਾਂ ਨੂੰ ਤੇਜ਼ੀ ਨਾਲ ਅਤੇ ਢੁਕਵੇਂ ਤਰੀਕੇ ਨਾਲ ਨੇਪਰੇ ਚੜ੍ਹਾ ਰਹੀ ਹੈ। ਜਿਸ ਦੇ ਚਲਦਿਆਂ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਨਾਜਾਇਜ਼ ਤੌਰ ਤੇ ਬਣੀਆਂ ਇਮਾਰਤਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਕਬਜ਼ਿਆ ਅਤੇ ਇਮਾਰਤ ਉਸਾਰੀ ਉੱਤੇ ਸਖ਼ਤ ਐਕਸ਼ਨ ਲਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment