ਪੰਜਾਬ ਸਰਕਾਰ ਨੇ ਮੋਦੀ ਸਰਕਾਰ ਨੂੰ ਲਿਖਿਆ ਪੱਤਰ, ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ

Global Team
3 Min Read

ਮੁਹਾਲੀ : ਆਰਥਿਕ ਸੰਕਟ ਵਿਚ ਉਲਝੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਇਸਦੀ ਕਰਜ਼ਾ ਚੁੱਕਣ ਦੀ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਇਸਦੀ 30464.92 ਕਰੋੜ ਰੁਪਏ ਦੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਜਾਵੇ। ਉਕਤ ਹੱਦ ਵਿਚੋਂ ਪੰਜਾਬ ਸਰਕਾਰ ਇਸ ਸਾਲ ਪਹਿਲਾਂ ਹੀ 13094.34 ਕਰੋੜ ਰੁਪਏ ਦਾ ਕਰਜ਼ਾ ਜੁਲਾਈ ਤੱਕ  ਲੈ ਚੁੱਕੀ ਹੈ।

ਦਾ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਆਪਣੇ ਪੱਤਰ ਵਿਚ ਪੰਜਾਬ ਸਰਕਾਰ ਨੇ ਆਖਿਆ ਹੈ ਕਿ ਉਸਨੂੰ ਕਰਜ਼ਾ ਵਿਰਸੇ ਵਿਚ ਮਿਲਿਆ ਹੈ ਜਿਸ ਕਾਰਣ ਉਸਨੂੰ ਇਸ ਸਾਲ 69867 ਕਰੋੜ ਰੁਪਏ ਇਸ ਸਾਲ ਦੇਣੇ ਪੈਣਗੇ। ਇਸ ਵਿਚੋਂ 23900 ਕਰੋੜ ਰੁਪਏ ਤਾਂ ਇਕੱਲਾ ਵਿਆਜ਼ ਹੀ ਦੇਣਾ ਪਵੇਗਾ। ਕੇਂਦਰ ਨੂੰ ਪੱਤਰ ਲਿਖਣ ਦਾ ਫੈਸਲਾ ਹਾਲ ਹੀ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ ਸੀ।  ਕੇਂਦਰ ਪਹਿਲਾਂ ਹੀ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਅਤੇ ਸਿਹਤ ਵਿਭਾਗ ਦੇ ਫੰਡ ਰਿਲੀਜ਼ ਕਰਨ ਤੋਂ ਰੋਕੇ ਹੋਏ ਹਨ। ਪੰਜਾਬ ਸਰਕਾਰ ਸੁਪਰੀਮ ਕੋਰਟ ਵਿਚ ਵੀ ਕੇਸ ਲੜ ਰਹੀ ਹੈ।

ਸਾਲ 2024 25 ਲਈ ਪੰਜਾਬ ਦੀ ਕਰਜ਼ਾ ਹੱਦ 30,464.92 ਕਰੋੜ ਰੁਪਏ ਹੈ ਜਿਸ ‘ਚੋਂ ਜੁਲਾਈ ਤੱਕ ਸਰਕਾਰ ਨੇ 13,094 ਕਰੋੜ ਦਾ ਕਰਜ਼ਾ ਚੁੱਕ ਲਿਆ ਹੈ। ਇਸ ਤੋਂ ਇਲਾਵਾ ਸਰਕਾਰ ਨੇ ਚਾਲੂ ਵਿੱਤੀ ਸਾਲ ਲਈ 10 ਹਜ਼ਾਰ ਕਰੋੜ ਦੀ ਕਰਜ਼ਾ ਹੱਦ ਦੀ ਲੋੜ ਮਹਿਸੂਸ ਕੀਤੀ ਹੈ।

ਵਿੱਤੀ ਸਾਲ 2023-24 ਵਿਚ ਸੂਬਾ ਸਰਕਾਰ ਦੀ ਕਰਜ਼ਾ ਲੈਣ ਦੀ ਹੱਦ 45,730 ਕਰੋੜ ਰੁਪਏ ਸੀ। ਕੇਂਦਰ ਸਰਕਾਰ ਨੇ ਪਿਛਲੇ ਸਾਲ ਇੱਕ ਦਫ਼ਾ ਪੰਜਾਬ ਦੀ ਕਰਜ਼ਾ ਹੱਦ ਵਿਚ 2387 ਕਰੋੜ ਰੁਪਏ ਦੀ ਕਟੌਤੀ ਕੀਤੀ ਸੀ। ਅਗਸਤ ਮਹੀਨੇ ਹੋਈ ਕੈਬਨਿਟ ਮੀਟਿੰਗ ਵਿਚ ਕੇਂਦਰੀ ਵਿੱਤ ਮੰਤਰਾਲੇ ਨੂੰ ਕਰਜ਼ਾ ਹੱਦ ਵਧਾਉਣ ਲਈ ਪੱਤਰ ਲਿਖੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਮਗਰੋਂ ਸੂਬਾ ਸਰਕਾਰ ਨੇ ਇਹ ਪੱਤਰ ਵਿੱਤ ਮੰਤਰਾਲੇ ਨੂੰ ਭੇਜ ਦਿੱਤਾ ਹੈ।

- Advertisement -

ਸੂਬਾ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਕਰਜ਼ਾ ਮਿਲਿਆ ਹੈ ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਾਲ 69,867 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਜਾਣੀ ਹੈ ਅਤੇ 23,900 ਕਰੋੜ ਰੁਪਏ ਤਾਂ ਕੇਵਲ ਕਰਜ਼ਿਆਂ ਦੇ ਵਿਆਜ ਦੀ ਅਦਾਇਗੀ ਵਿਚ ਚਲੇ ਜਾਣੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment