ਸਰਕਾਰ ਵਪਾਰੀ ਮਿਲਣੀ ਚ ਮਿਲੀ ਫੀਡਬੈਕ ਤੋਂ ਬਾਅਦ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

Global Team
3 Min Read

ਨਿਊਜ ਡੈਸਕ- ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਸੀ। ਇਹ ਮੁਲਾਕਾਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਨਅਤਕਾਰਾਂ ਨਾਲ ਕੀਤੀ ਗਈ ਸੀ। ਇਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਜ਼ਿਲ੍ਹੇ ਦੇ ਸਨਅਤਕਾਰ ਸ਼ਾਮਿਲ ਹੋਏ ਸਨ। ਆਪ ਸਰਕਾਰ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਟਿੰਗ ਆਯੋਜਿਤ ਕੀਤੀ ਗਈ ਸੀ।

ਸਰਕਾਰ ਵਪਾਰੀ ਮਿਲਣੀ ਵਿੱਚ ਵਪਾਰੀਆਂ ਤੋਂ ਮਿਲੀ ਫੀਡਬੈਕ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਇਨ੍ਹਾਂ ਬੈਠਕਾਂ ਵਿੱਚ ਉਠਾਏ ਗਏ ਮਾਮਲਿਆਂ ਉੱਤੇ ਆਉਣ ਵਾਲੇ ਸਮੇਂ ਵਿੱਚ ਫ਼ੈਸਲੇ ਲੈਣ ਜਾ ਰਹੀ ਹੈ। ਮਾਨ ਦੇ ਨੇੜਲੇ ਸਾਥੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਪਾਰੀਆਂ ਨੂੰ ਪੇਸ਼ ਆਉਣ ਵਾਲੇ ਵੈਟ ਅਤੇ ਹੋਰ ਮਸਲਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਇਸ ਲਈ ਸਰਕਾਰੀ ਪੱਧਰ ਉੱਤੇ ਵਿਚਾਰ-ਵਟਾਂਦਰਾ ਸ਼ੁਰੂ ਹੋ ਚੁੱਕਾ ਹੈ।

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅਗਲੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ ਵਪਾਰੀਆਂ ਅਤੇ ਉੱਦਮੀਆਂ ਦੇ ਸਾਰੇ ਮਸਲਿਆਂ ਦਾ ਹੱਲ ਕਰਨ ਲਈ ਯਤਨਸ਼ੀਲ ਰਹੇਗੀ ਕਿਉਂਕਿ ਲੋਕ ਸਭਾ ਦੀਆਂ ਆਮ ਚੋਣਾਂ ਵੀ ਨਜ਼ਦੀਕ ਆ ਰਹੀਆਂ ਹਨ। ਸਰਕਾਰ ਚਾਹੁੰਦੀ ਹੈ ਕਿ ਉਸ ਤੋਂ ਪਹਿਲਾਂ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਜਾਵੇ ਤਾਂ ਜੋ ਸੂਬੇ ਦਾ ਸਨਅਤਕਾਰ ਅਤੇ ਵਪਾਰੀ ਖੁਸ਼ ਰਹਿ ਕੇ ਕਾਰੋਬਾਰ ਕਰ ਸਕੇ।

ਸਰਕਾਰ ਦਾ ਕਹਿਣਾ ਹੈ ਕਿ ਇਸ ਮਿਲਣੀ ਦਰਮਿਆਨ ਬਹੁਤ ਗੰਭੀਰ ਮੁੱਦੇ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸਮੇਂ-ਸਿਰ ਹੱਲ ਕਰਨ ਲਈ ਸਰਕਾਰ ਵਚਨਬੱਧ ਹੈ। ਉੱਦਮੀਆਂ ਨੇ ਮਾਨ ਸਰਕਾਰ ਵੱਲੇਂ ਇੰਡਸਟਰੀ ਖੇਤਰ ਵਿੱਚ ਉਠਾਏ ਗਏ ਅਨੁਕੂਲ ਕਦਮਾਂ ਦੀ ਸ਼ਲਾਘਾ ਕੀਤੀ। ਸਰਕਾਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਸਾਰੇ ਮਸਲੇ ਜਲਦ ਹੱਲ ਕਰੇਗੀ।

- Advertisement -

ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਵੀ ਸਰਕਾਰ ਨੂੰ ਇਹੀ ਫੀਡਬੈਕ ਦਿੱਤੀ ਹੈ ਕਿ ਸ਼ਹਿਰੀ ਵੋਟ ਬੈਂਕ ਨੂੰ ਬਣਾਈ ਰੱਖਣ ਲਈ ਸਰਕਾਰ ਨੂੰ ਵਪਾਰੀਆਂ ਅਤੇ ਉੱਦਮੀਆਂ ਦੇ ਸਾਰੇ ਮਾਮਲਿਆਂ ਦਾ ਹੱਲ ਕਰਨਾ ਹੋਵੇਗਾ। ਖੁਦ ਮੁੱਖ ਮੰਤਰੀ ਮਾਨ ਵੀ ਵਪਾਰੀਆਂ ਅਤੇ ਉੱਦਮੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਪ੍ਰਤੀ ਗੰਭੀਰ ਦਿਖਾਈ ਦੇ ਰਹੇ ਹਨ। ਇਸੇ ਲਈ ਉਨ੍ਹਾਂ ਨੇ ਖੁਦ ਪਹਿਲ ਦੇ ਆਧਾਰ ਤੇ ਵਪਾਰੀਆਂ ਨਾਲ ਮਿਲਣੀ ਦਾ ਆਯੋਜਨ ਕੀਤਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment