ਪੰਜਾਬ ਸਰਕਾਰ ਨੇ ਕਾਲਜ ਦੇ ਲੈਕਚਰਾਰਾਂ ਨੂੰ 7ਵਾਂ ਤਨਖਾਹ ਸਕੇਲ ਦੇਣ ਲਈ ਜਾਰੀ ਕੀਤਾ ਨੋਟੀਫਿਕੇਸ਼ਨ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਦੇ ਕਾਲਜ ਦੇ ਲੈਕਚਰਾਰਾਂ ਦੇ 7ਵੇਂ ਪੇ ਕਮਿਸ਼ਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮਾਨ ਸਰਕਾਰ ਨੇ ਬੀਤੇ ਦਿਨੀਂ ਵਾਅਦਾ ਕੀਤਾ ਸੀ ਜਿਸ ਨੂੰ ਲੈ ਕੇ  ਪੰਜਾਬ ਸਰਕਾਰ ਵੱਲੋਂ ਕਾਲਜ ਦੇ ਲੈਕਚਰਾਰਾਂ ਦੇ 7ਵੇਂ ਪੇ ਕਮਿਸ਼ਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਅਧਿਆਪਕ ਲੰਬੇ ਸਮੇਂ ਤੋਂ 7ਵੇਂ ਤਨਖਾਹ ਸਕੇਲ ਦੇ ਨੋਟੀਫਿਕੇਸ਼ਨ ਦੀ ਉਡੀਕ ਕਰ ਰਹੇ ਸਨ। ਪੰਜਾਬ ਸਰਕਾਰ ਦੇ ਇਸ ਨੋਟੀਫਿਕੇਸ਼ਨ ਨਾਲ ਚੰਡੀਗੜ੍ਹ ਦੇ ਲਗਭਗ ਵੀਹ ਹਜ਼ਾਰ ਅਧਿਆਪਕਾਂ ਦੇ ਨਾਲ-ਨਾਲ ਉਨ੍ਹਾਂ ਨਾਲ ਸਬੰਧਤ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਤਨਖਾਹਾਂ 10 ਤੋਂ 30 ਹਜ਼ਾਰ ਤੱਕ ਵਧ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਦੀ ਮੰਗ ਨੂੰ ਲੈ ਕੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਕਾਲਜ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ 7ਵੇਂ ਤਨਖਾਹ ਸਕੇਲ ਦਾ ਐਲਾਨ ਕੀਤਾ ਸੀ। ਕਰੀਬ 25 ਦਿਨਾਂ ਤੋਂ ਅਧਿਆਪਕ ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਨੋਟੀਫਿਕੇਸ਼ਨ ਦੀ ਉਡੀਕ ਕਰ ਰਹੇ ਸਨ।

ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜ ਅਧਿਆਪਕਾਂ ਨੂੰ 1 ਅਕਤੂਬਰ, 2022 ਤੋਂ ਸੱਤਵੇਂ ਤਨਖਾਹ ਸਕੇਲ ਦੀ ਨੋਟੀਫਿਕੇਸ਼ਨ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਸਭ ਤੋਂ ਵੱਧ ਦੇਰੀ ਨਾਲ ਸੱਤਵਾਂ ਤਨਖਾਹ ਸਕੇਲ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ 1 ਜਨਵਰੀ 2016 ਤੋਂ ਅਧਿਆਪਕਾਂ ਨੂੰ ਸੱਤਵਾਂ ਤਨਖਾਹ ਸਕੇਲ ਜਾਰੀ ਕਰੇਗੀ। ਪੰਜਾਬ ਸਰਕਾਰ ਨੇ ਬਾਅਦ ਵਿੱਚ ਦੋ ਕਿਸ਼ਤਾਂ ਵਿੱਚ ਬਕਾਏ ਅਦਾ ਕਰਨ ਦਾ ਵਾਅਦਾ ਕੀਤਾ ਹੈ। ਸੱਤਵਾਂ ਤਨਖਾਹ ਸਕੇਲ ਲਾਗੂ ਹੋਣ ਨਾਲ ਚੰਡੀਗੜ੍ਹ ਅਤੇ ਪੰਜਾਬ ਦੇ ਕਾਲਜਾਂ ਵਿੱਚ ਗੈਸਟ ਅਤੇ ਠੇਕੇ ’ਤੇ ਕੰਮ ਕਰਦੇ ਸੈਂਕੜੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਹੋਵੇਗਾ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment