ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਬਜਟ ਸੈਸ਼ਨ ਦੇ ਮੁੱਦੇ ‘ਤੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੁਪਰੀਮ ਕੋਰਟ ਪਹੁੰਚੀ। ਇਸ ਮਾਮਲੇ ਵਿੱਚ ਅੱਜ ਪੰਜਾਬ ਸਰਕਾਰ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਜਲਦੀ ਸੁਣਵਾਈ ਦੀ ਮੰਗ ਕੀਤੀ ਜਾ ਸਕਦੀ ਹੈ।
ਦਰਅਸਲ 22 ਫਰਵਰੀ ਨੂੰ ਪੰਜਾਬ ਕੈਬਨਿਟ ਨੇ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਨੂੰ ਪੱਤਰ ਲਿਖਿਆ ਸੀ। ਹੁਣ ਤੱਕ ਰਾਜਪਾਲ ਨੇ ਬਜਟ ਸੈਸ਼ਨ ‘ਤੇ ਕੋਈ ਜਵਾਬ ਨਹੀਂ ਦਿੱਤਾ ਹੈ। 23 ਫਰਵਰੀ ਨੂੰ ਰਾਜਪਾਲ ਨੇ ਕਿਹਾ ਸੀ ਕਿ ਉਹ ਕਾਨੂੰਨੀ ਰਾਏ ਲੈਣਗੇ। ਪੰਜਾਬ ਸਰਕਾਰ ਇਸ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਚੁੱਕੀ ਹੈ।
ਪੰਜਾਬ ਸਰਕਾਰ ਬਜਟ ਸੈਸ਼ਨ ਦੇ ਮੁੱਦੇ ‘ਤੇ ਰਾਜਪਾਲ ਖਿਲਾਫ ਸੁਪਰੀਮ ਕੋਰਟ ਪਹੁੰਚੀ

Leave a Comment
Leave a Comment