Home / News / ਰਿਟਾਇਰਮੈਂਟ ਤੋਂ ਬਾਅਦ ਮੁੜ-ਨਿਯੁਕਤ ਹੋਏ ਮੁਲਾਜ਼ਮਾਂ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਰਿਟਾਇਰਮੈਂਟ ਤੋਂ ਬਾਅਦ ਮੁੜ-ਨਿਯੁਕਤ ਹੋਏ ਮੁਲਾਜ਼ਮਾਂ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰਿਟਾਇਰਮੈਂਟ ਤੋਂ ਬਾਅਦ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਭਾਵ ਸਰਕਾਰੀ ਨੌਕਰੀ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਮਹਿਕਮੇ ਵੱਲੋਂ ਅੱਜ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਕਰਮਚਾਰੀ-ਅਧਿਕਾਰੀ ਸੇਵਾ ਤੋਂ ਫ਼ਾਰਗ ਕਰ ਦਿੱਤੇ ਜਾਣ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੇਵਾ ਨਵਿਰਤੀ ਤੋਂ ਬਾਅਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਅਤੇ ਭਾਵੇਂ ਵਿਭਾਗਾਂ ਵੱਲੋਂ ਆਪਣੇ ਪੱਧਰ ‘ਤੇ ਮੁੜ ਨਿਯੁਕਤ ਕੀਤੇ ਗਏ ਹੋਣ, ਉਨ੍ਹਾਂ ਦੀ ਮੁੜ ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ‘ਤੇ) ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ। ਕੇਵਲ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਨ੍ਹਾਂ ਹਦਾਇਤਾਂ ਵਿੱਚ ਛੋਟ ਦਿੱਤੀ ਗਈ ਹੈ।

Check Also

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ  ਬਾਦਲ ਦੀ ਤਬੀਅਤ ਵਿੱਚ ਸੁਧਾਰ

ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਬੁੱਧਵਾਰ ਨੂੰ ਕੋਵਿਡ-19 ਲਈ …

Leave a Reply

Your email address will not be published. Required fields are marked *