ਪੰਜਾਬ ਸਰਕਾਰ ਨੇ ਵਾਪਿਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲੈ ਲਿਆ ਹੈ। ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਿਸ  ਲਵੇਗੀ। ਇਹ ਸਾਰੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ ਹੈ।ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ।ਇਸ ਬਾਰੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ 10 ਅਗਸਤ , 2023 ਨੂੰ ਸਾਰੀਆਂ ਪੰਚਾਇਤਾਂ, ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਨੂੰ ਭੰਗ ਕਰ ਦੇ ਹੁਕਮ ਜਾਰੀ ਕੀਤੇ ਗਏ ਸਨ। ਜਿਸ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਪਟੀਸ਼ਨ ’ਚ ਸਰਪੰਚਾਂ ਨੇ ਕਿਹਾ ਕਿ ਨੋਟੀਫਿਕੇਸ਼ਨ ਕਾਨੂੰਨ ਦੇ ਖ਼ਿਲਾਫ਼ ਹੈ।

ਚੀਫ਼ ਜਸਟਿਸ ਨੇ ਕਿਹਾ ਸੀ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਦੇ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਦਸ ਦਈਏ ਕਿ  ਪਟੀਸ਼ਨਕਰਤਾਵਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਸੀ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment