ਪੰਜਾਬ ਹਰਿਆਣਾ ਹਾਈ ਕੋਰਟ ਨੇ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ਅਰਜ਼ੀ ਕੀਤੀ ਰੱਦ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ਹਰਿਆਣਾ ਹਾਈ ਕੋਰਟ ਨੇ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ਅਰਜ਼ੀ ਰੱਦ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀਆਂ ਵਿੱਚੋਂ ਇੱਕ ਭਿਓਰਾ ਨੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਿਲ ਹੋਣ ਲਈ ਪੈਰੋਲਦੀ ਮੰਗ ਕੀਤੀ ਸੀ।

ਦਸ ਦਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਅਤੇ ਬੁੜੈਲ ਜੇਲ੍ਹ ਬ੍ਰੇਕ ਕੇਸ ‘ਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਓਰਾ ਨੇ ਸੋਮਵਾਰ ਨੂੰ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਛੇ ਘੰਟੇ ਦੀ ਪੈਰੋਲ ਦੀ ਮੰਗ ਕੀਤੀ ਸੀ। 29 ਅਕਤੂਬਰ ਨੂੰ ਦਿੱਲੀ ‘ਚ ਉਨ੍ਹਾਂ ਦੀ ਭਤੀਜੀ ਦਾ ਵਿਆਹ ਹੈ।  ਭਿਓਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment