ਪ੍ਰਾਈਵੇਟ ਸਕੂਲਾਂ ਦੀ ਲੁੱਟ ਨੂੰ ਪਵੇਗੀ ਨੱਥ! ਸੀਐਮ ਮਾਨ ਦੇ ਵੱਡੇ ਫ਼ੈਸਲੇ ‘ਤੇ ਗਵਰਨਰ ਕਟਾਰੀਆ ਨੇ ਲਾਈ ਮੋਹਰ

Global Team
2 Min Read

ਚੰਡੀਗੜ੍ਹ : ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹੱਕ ਵਿੱਚ ਲਏ ਗਏ ਵੱਡੇ ਫ਼ੈਸਲੇ ‘ਤੇ ਮੋਹਰ ਲਗਾ ਦਿੱਤੀ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਵਿੱਚ ਪ੍ਰਾਈਵੇਟ ਸਕੂਲ ਸਾਲ ਵਿੱਚ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕਣਗੇ।

ਪੰਜਾਬ ਸਰਕਾਰ ਦੇ ਆਰਡੀਨੈਂਸ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਖ਼ੁਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦਿੱਤੀ।ਸੀਐਮ ਮਾਨ ਨੇ ਐਕਸ ‘ਤੇ ਪੋਸਟ ਪਾ ਕੇ ਹੁਕਮਾਂ ਦੀ ਕਾਪੀ ਸਾਂਝੀ ਕਰਦਿਆਂ ਲਿਖਿਆ ਹੈ ਕਿ ਰਾਜਪਾਲ ਦਾ ਦਿਲੋਂ ਧੰਨਵਾਦ, ਜਿਨ੍ਹਾਂ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਏ ਗਏ ਸਾਡੇ ਵੱਡੇ ਫ਼ੈਸਲੇ ‘ਤੇ ਮੋਹਰ ਲਗਾ ਦਿੱਤੀ ਹੈ।

ਉਨ੍ਹਾਂ ਨੇ ਅੱਗੇ ਲਿਖਿਆ “ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੀ ਲੁੱਟ ਨੂੰ ਨੱਥ ਪਾਉਣ ਲਈ ਸਾਡੀ ਸਰਕਾਰ ਵੱਲੋਂ ਲਿਆਂਦੇ ਗਏ “The Punjab Regulation of Fee of Unaided Education Institutions (Amendment) Ordinance, 2026” ‘ਤੇ ਗਵਰਨਰ ਸਾਹਿਬ ਨੇ ਸਾਈਨ ਕਰ ਦਿੱਤਾ ਹੈ, ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸ ਨਹੀਂ ਵਧਾ ਸਕੇਗਾ, ਸਾਡੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀ ਜੇਬ ‘ਤੇ ਪੈਂਦੇ ਵਾਧੂ ਬੋਝ ਨੂੰ ਘਟਾਉਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ, ਸੀਐਮ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀ ਜੇਬ ‘ਤੇ ਪੈਣ ਵਾਲੇ ਵਾਧੂ ਆਰਥਿਕ ਬੋਝ ਨੂੰ ਘੱਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment