ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਚੜ੍ਹੇ ਪਾਣੀ ਦੀ ਟੈਂਕੀ ‘ਤੇ

Rajneet Kaur
2 Min Read

ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ ‘ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ।

ਪੁਲਿਸ ਪ੍ਰਸ਼ਾਸਨ ਨੇ ਮੁਜ਼ਾਹਰਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਮੰਗਾਂ ਉਤੇ ਅੜੇ ਰਹੇ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਨੇ ਅੱਜ ਹੁਸ਼ਿਆਰਪੁਰ ਦੇ ਜਲੰਧਰ ਰੋਡ ਉਤੇ ਪੈਂਦੇ ਪੋਲੀਟੈਕਨੀਕਲ ਕਾਲਜ ਦੀ ਟੈਂਕੀ ਉਤੇ ਚੜ੍ਹ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਯੂਨੀਅਨ ਦੇ ਆਗੂ ਮਨਜੀਤ ਸਿੰਘ ਖੱਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕਈ ਵਾਰ ਮੀਟਿੰਗਾਂ ਦਾ ਲਾਰਾ ਲਾ ਕੇ ਵੀ ਸਰਕਾਰ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ, ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਆਪਣੀ ਆਵਾਜ਼ ਪੰਜਾਬ ਦੇ ਮੁੱਖ ਮੰਤਰੀ ਤਕ ਪਹੁੰਚਾਉਣ ਲਈ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹਨਾ ਪਿਆ ਹੈ ।

ਆਗੂਆਂ ਨੇ ਚੇਤਾਵਨੀ ਦਿੱਤੀ ਜੇਕਰ ਕੋਈ ਨੁਕਸਾਨ ਹੁੰਦਾ ਹੈ, ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੀ ਹੋਵੇਗੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment