ਭਾਜਪਾ ਦੇ ਬਾਗੀ ਨੇਤਾਵਾਂ ਨੇ ਪਾਰਟੀ ਨੂੰ ਦਿੱਤਾ ਝਟਕਾ, 12 ਸੀਟਾਂ ‘ਤੇ ਫਸਿਆ ‘ਪੇਚ’

Rajneet Kaur
2 Min Read

ਨਿਊਜ਼ ਡੈਸਕ:  ਭਾਰਤੀ ਜਨਤਾ ਪਾਰਟੀ ਦੇ ਬਾਗੀ ਨੇਤਾਵਾਂ ਨੇ ਪਾਰਟੀ ਨੂੰ ਝਟਕਾ ਦਿੱਤਾ ਹੈ । ਉਨ੍ਹਾਂ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ 12 ਸੀਟਾਂ ਲਈ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਇਸ ਵਿੱਚ ਛੇ ਵਾਰ ਵਿਧਾਇਕ ਰਹੇ ਮਧੂ ਸ੍ਰੀਵਾਸਤਵ ਅਤੇ ਦੋ ਸਾਬਕਾ ਵਿਧਾਇਕ ਸ਼ਾਮਲ ਹਨ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸ ਤੋਂ ਬਾਅਦ ਗੁਜਰਾਤ ‘ਚ ਸੱਤਾਧਾਰੀ ਭਾਜਪਾ ਨੇ ਹਰਕਤ ‘ਚ ਆਉਂਦਿਆਂ 12 ਨੇਤਾਵਾਂ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ।

ਭਾਜਪਾ ਦੀ ਸੂਬਾ ਇਕਾਈ ਨੇ ਇਕ ਬਿਆਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਗੁਜਰਾਤ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ 12 ਨੇਤਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਦੱਸਿਆ ਕਿ ਇਨ੍ਹਾਂ 12 ਨੇਤਾਵਾਂ ਨੇ 5 ਦਸੰਬਰ ਨੂੰ ਹੋਣ ਜਾ ਰਹੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ ਸੀਟਾਂ ‘ਤੇ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਖਿਲਾਫ ਚੋਣ ਲੜਨ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ।

ਭਾਰਤੀ ਜਨਤਾ ਪਾਰਟੀ ਦੀ ਇਹ ਕਾਰਵਾਈ 1 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ‘ਤੇ ਸੱਤ ਭਾਜਪਾ ਨੇਤਾਵਾਂ ਨੂੰ ਮੁਅੱਤਲ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਕੀਤੀ ਗਈ ਹੈ।

ਦੱਸ ਦਈਏ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 5 ਦਸੰਬਰ ਨੂੰ 93 ਸੀਟਾਂ ‘ਤੇ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 21 ਨਵੰਬਰ ਸੀ। ਪਰ 21 ਨਵੰਬਰ ਤੱਕ ਭਾਜਪਾ ਦੇ ਕਿਸੇ ਵੀ ਬਾਗੀ ਨੇਤਾ ਨੇ ਆਪਣਾ ਨਾਂ ਵਾਪਸ ਨਹੀਂ ਲਿਆ ਅਤੇ ਇਸ ਤੋਂ ਬਾਅਦ ਪਾਰਟੀ ਨੇ ਕਾਰਵਾਈ ਕਰਦੇ ਹੋਏ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment