ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਤ

Global Team
1 Min Read
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਸੁਪਰਵਾਈਜ਼ਰ ਸ. ਰਮਿੰਦਰਪਾਲ ਸਿੰਘ, ਸਹਾਇਕ ਚੀਫ ਗੁਰਦੁਆਰਾ ਇੰਸਪੈਕਟਰ ਸ. ਅਮਰਜੀਤ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਭਾਈ ਗੁਰਬਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
Share This Article
Leave a Comment