ਨਿਊਜ਼ ਡੈਸਕ: ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ, ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 2025 ਤੋਂ, ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ।
ਕੈਨੇਡਾ ਜਾਣ ਦੇ ਇਛੁੱਕ ਪਰਵਾਸੀਆਂ ਲਈ ਨਵੇਂ ਇਮੀਗ੍ਰੇਸ਼ਨਾਂ ਨਿਯਮਾਂ ਵਿੱਚ ਕੀਤੇ ਬਦਲਾਅ ਨਾਲ ਪੀਆਰ ਦਾ ਰਾਹ ਥੋੜ੍ਹਾ ਕਠਿਨ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ।ਇਸ ਸਬੰਧੀ ਕੈਨੇਡਾ ਸਰਕਾਰ ਨੇ ਆਪਣੀ ਅਧਿਕਾਰਤ ਵੈੱਬਸਾਈਟ ਉਪਰ ਬਿਆਨ ਜਾਰੀ ਕਰ ਕੇ ਕੀਤੀਆਂ ਨਵੀਆਂ ਤਬਦੀਲੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਪਰਵਾਸ ਨੀਤੀ ਦੇ ਨਿਯਮਾਂ ਵਿੱਚ ਹੋਏ ਕੁਝ ਬਦਲਾਅ ਦਾ ਐਲਾਨ ਕੀਤਾ ਹੈ।ਕੈਨੇਡਾ ਦਾ ਐਕਸਪ੍ਰੈੱਸ ਐਂਟਰੀ ਸਿਸਟਮ ਇਹ ਯਕੀਨੀ ਬਣਾਉਂਦਾ ਹੈ ਕਿ ਕੈਨੇਡਾ ਕੋਲ ਆਰਥਿਕਤਾ ਵਧਾਉਣ ਲਈ ਹੁਨਰਵੰਦ ਕਾਮੇ ਹਨ। ਨਿਯਮਾਂ ਵਿੱਚ ਕੀਤੀਆਂ ਇਹ ਤਬਦੀਲੀਆਂ ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਨਿਰਪੱਖ ਇਮੀਗ੍ਰੇਸ਼ਨ ਪ੍ਰਣਾਲੀ ਦਾ ਸਮਰਥਨ ਕਰਦੀਆਂ ਹਨ।ਇਸ ਦਾ ਸਭ ਤੋਂ ਵੱਡਾ ਝਟਕਾ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਮਹਿਸੂਸ ਹੋਣ ਵਾਲਾ ਹੈ, ਜਿਨ੍ਹਾਂ ਨੇ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਬਾਅਦ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ ‘ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ।
ਮਾਹਿਰਾਂ ਨੇ ਇਸ ਕਦਮ ਨੂੰ ਧੋਖਾਧੜੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੱਸਿਆ, ਪਰ ਕਿਹਾ ਕਿ ਇਹ ਅਸਲ ਹੁਨਰ ਵਾਲੇ ਬਿਨੈਕਾਰਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਇੱਕ ਬਿਹਤਰ ਸਕਰੀਨਿੰਗ ਪ੍ਰਕਿਰਿਆ ਅਪਨਾਉਣੀ ਚਾਹੀਦੀ ਹੈ ਅਤੇ ਉਹਨਾਂ ਨੌਕਰੀਆਂ ਦੀ ਪੇਸ਼ਕਸ਼ ਦੀ ਗਿਣਤੀ ਨੂੰ ਸਿੱਧੇ ਤੌਰ ‘ਤੇ ਖਤਮ ਨਹੀਂ ਕਰਨਾ ਚਾਹੀਦਾ ਹੈ। ਇਸ ਸਮੇਂ, ਲਗਭਗ 1 ਲੱਖ 35 ਹਜ਼ਾਰ ਪੀਆਰ ਅਰਜ਼ੀਆਂ ਹਨ, ਜਿਨ੍ਹਾਂ ਵਿੱਚ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।