ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਗਿਆ ਪੂਰਾ ਕੈਂਪਸ

navdeep kaur
2 Min Read

ਨਵੀਂ ਦਿੱਲੀ : ਪੂਰੇ ਸੰਸਾਰ ਵਿੱਚ ਕਈ ਤਰ੍ਹਾਂ ਦੀਆ ਧਮਕੀਆਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਕਰਕੇ ਸਾਰਾ ਮਾਹੌਲ ਹੀ ਖਰਾਬ ਹੋ ਜਾਂਦਾ ਹੈ। ਦੱਸ ਦਿੰਦੇ ਹਾਂ ਕਿ ਦਿੱਲੀ ਵਿੱਚ ਇਕ ਸਕੂਲ ਨੂੰ ਬੰਬ ਦਾ ਖ਼ਤਮ ਕਰਨ ਦੀ ਧਮਕੀ ਦਿੱਤੀ ਗਈ ਹੈ। ਦਿੱਲੀ ਦੇ ਸਾਦਿਕ ਨਗਰ ਸਥਿਤ ਭਾਰਤੀ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਮੁਤਾਬਕ ਸਕੂਲ ਨੂੰ ਸਾਵਧਾਨੀ ਦੇ ਤੌਰ ‘ਤੇ ਖਾਲੀ ਕਰਵਾ ਲਿਆ ਗਿਆ ਹੈ। ਬੰਬ ਡਿਟੈਕਸ਼ਨ ਅਤੇ ਡਿਸਪੋਜ਼ਲ ਸਕੁਐਡ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉੱਥੇ ਹੀ ਬੰਬ ਨਿਰੋਧਕ ਦਸਤਾ ਵੀ ਸਕੂਲ ਦੇ ਅੰਦਰ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸਥਾਨਕ ਪੁਲਿਸ ਵੀ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦੀ ਸਾਈਬਰ ਟੀਮ ਈਮੇਲ ਨਾਲ ਜੁੜੀ ਜਾਣਕਾਰੀ ਇਕੱਠੀ ਕਰਨ ਲਈ ਜਾਂਚ ਵਿੱਚ ਲੱਗੀ ਹੋਈ ਹੈ।

ਗੌਰਤਲਬ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਇਸ ਸਕੂਲ ਵਿਚ ਅਜਿਹੀ ਘਟਨਾ ਵਾਪਰ ਚੁੱਕੀ ਹੈ। 28 ਨਵੰਬਰ 2022 ਨੂੰ  ਇੰਡੀਅਨ ਸਕੂਲ ਵਿਚ ਬੰਬ ਹੋਣ ਦੀ ਸੂਚਨਾ ਮਿਲਣ ਕਾਰਨ ਹਫੜਾ-ਦਫੜੀ ਮੱਚ ਗਈ ਸੀ। ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਮੌਕੇ ‘ਤੇ ਪਹੁੰਚ ਗਿਆ ਅਤੇ ਸਕੂਲ ਨੂੰ ਖਾਲੀ ਕਰਵਾ ਕੇ ਪੂਰੇ ਸਕੂਲ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸਕੂਲ ਵਿੱਚ ਕੋਈ ਬੰਬ ਨਹੀਂ ਮਿਲਿਆ।

ਈ-ਮੇਲ ਰਾਹੀਂ ਮਿਲੀ ਬੰਬ ਦੀ ਧਮਕੀ
ਸਕੂਲ ਨੂੰ ਅੱਜ ਸਵੇਰੇ 10.49 ਵਜੇ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ। ਸੂਚਨਾ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਤੇ ਬੰਬ ਨਿਰੋਧਕ ਦਸਤੇ ਵੱਲੋਂ ਸਕੂਲ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲ ਦੇ ਇਕ ਅਧਿਆਪਕ ਨੇ ਦੱਸਿਆ ਕਿ ਇਸ ਹਰਕਤ ਪਿੱਛੇ ਕੁਝ ਸ਼ਰਾਰਤੀ ਬੱਚਿਆਂ ਦਾ ਹੱਥ ਹੋ ਸਕਦਾ ਹੈ।

Share this Article
Leave a comment