ਪੰਜਾਬ ਦੇ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ

Rajneet Kaur
1 Min Read

ਜਲੰਧਰ: ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਿਵਾਦਾਂ ਵਿਚਾਲੇ ਟ੍ਰੇਨਿੰਗ ਲਈ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਜ਼ ਦਾ ਦੂਜਾ ਬੈਚ ਤਿਆਰ ਹੋ ਗਿਆ ਹੈ। 4 ਮਾਰਚ ਨੂੰ ਇਹ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਜਾਵੇਗਾ। ਇਸ ਬੈਚ ‘ਚ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਟ੍ਰੇਨਿੰਗ ਲਈ ਭੇਜਿਆ ਜਾਵੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ।

ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ,” ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਤਹਿਤ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।”

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ 36 ਪ੍ਰਿੰਸੀਪਲਜ਼ ਦਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਭੇਜਿਆ ਗਿਆ ਸੀ। ਜਿਸ ਨੂੰ ਲੈਕੇ ਵੀ ਜ਼ਬਰਦਸਤ ਵਿਵਾਦ ਹੋਇਆ ਸੀ। ਸਰਕਾਰ ਨੇ ਇਸ ਵਿਵਾਦ ਦਾ ਅਜੇ ਤਕ ਗਵਰਨਰ ਨੂੰ ਜਵਾਬ ਨਹੀਂ ਦਿੱਤਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment