ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਇਕ ਦਿਨ ਵਿਚ ਕੋਰੋਨਾ ਦੇ ਕੇਸਾਂ ਨੇ ਰਿਕਾਰਡ ਤੋੜ ਦਿੱਤਾ ਹੈ। ਪਿਛਲੇ 24 ਘੰਟਿਆਂ ‘ਚ ਦੋ ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਅੰਕੜਿਆਂ ਦੇ ਨਾਲ ਦੇਸ਼ ਵਿਚ ਕੁੱਲ 1,40,74,564 ਕੇਸ ਹੋ ਗਏ ਹਨ। ਜਦਕਿ ਪੀੜਤ ਮਰੀਜ਼ਾਂ ਦੀ ਗਿਣਤੀ 14 ਲੱਖ ਨੂੰ ਪਾਰ ਹੋ ਗਈ ਹੈ।
ਕੇਂਦਰੀ ਸਿਹਤ ਵਿਭਾਗ ਮੁਤਾਬਕ ਇਕ ਦਿਨ ‘ਚ 2,00,739 ਮਾਮਲੇ ਸਾਹਮਣੇ ਆਏ, ਜਦਕਿ 1,038 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 1,73,123 ਹੋ ਗਈ ਹੈ।
3 ਅਕਤੂਬਰ ਤੋਂ ਬਾਅਦ ਇੱਕ ਦਿਨ ਵਿੱਚ ਮਰਨ ਵਾਲੇ ਲੋਕਾਂ ਦੀ ਸੰਖਿਆ ਸਭ ਤੋਂ ਵੱਧ ਹੈ। ਲਗਾਤਾਰ 9ਵੇਂ ਦਿਨ ਪਾਜ਼ਿਟਿਵ ਕੇਸਾਂ ਦੀ ਗਿਣਤੀ 1 ਲੱਖ ਤੋਂ ਵੱਧ ਦਰਜ ਕੀਤੀ ਜਾ ਰਹੀ ਹੈ। ਪਿਛਲੇ 9 ਦਿਨਾਂ ਵਿੱਚ ਭਾਰਤ ਦੇ ਅੰਦਰ 13,88,515 ਮਾਮਲੇ ਸਾਹਮਣੇ ਆਏ ਹਨ। ਵਧ ਰਹੇ ਕੇਸਾਂ ਦੇ ਕਾਰਨ ਦੇਸ਼ ਵਿੱਚ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਲਾਕਡਾਊਨ ਦੀ ਸਥਿਤੀ ਵੀ ਬਣ ਰਹੀ ਹੈ।