ਨਿਊਜ਼ ਡੈਸਕ: ਦੇਸ਼ ਵਿੱਚ ਹਰ ਸਾਲ 2 ਅਕਤੂਬਰ ਨੂੰ ਗਾਂਧੀ ਜਯੰਤੀ ਵਜੋਂ ਮਨਾਇਆ ਜਾਂਦਾ ਹੈ। ਮਹਾਤਮਾ ਗਾਂਧੀ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿਚ ਅਹਿਮ ਯੋਗਦਾਨ ਪਾਇਆ ਹੈ। ਗਾਂਧੀ ਜੀ ਦੀ ਮਹਾਨਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਪ੍ਰਸ਼ੰਸਕ ਭਾਰਤ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਹਨ।ਭਾਰਤ ਤੋਂ ਇਲਾਵਾ ਦੁਨੀਆ ਦੇ ਕਈ ਦੇਸ਼ਾਂ ਵਿੱਚ ਬਾਪੂ ਦੀ ਮੂਰਤੀ ਸਥਾਪਿਤ ਹੈ। ਮਹਾਤਮਾ ਗਾਂਧੀ ਇੱਕ ਮਹਾਨ ਨੇਤਾ ਹੋਣ ਦੇ ਨਾਲ-ਨਾਲ ਇੱਕ ਸਮਾਜ ਸੁਧਾਰਕ ਵੀ ਸਨ।
ਇਸ ਵਿਸ਼ੇਸ਼ ਮੌਕੇ ‘ਤੇ ਥਾਂ-ਥਾਂ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਲੋਕ ਮਹਾਤਮਾ ਗਾਂਧੀ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲੈਂਦੇ ਹਨ। ਇਸ ਦੇ ਨਾਲ ਹੀ, ਵਿਸ਼ਵ ਇਸ ਵਿਸ਼ੇਸ਼ ਦਿਨ ਨੂੰ ਅੰਤਰਰਾਸ਼ਟਰੀ ਅਹਿੰਸਾ ਦਿਵਸ ਵਜੋਂ ਮਨਾਉਂਦਾ ਹੈ। ਇਸ ਵਾਰ ਵੀ ਦੁਨੀਆ ਭਰ ‘ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਸ ਨੇ ਟਵੀਟ ਕਰਕੇ ਵਿਸ਼ੇਸ਼ ਸੰਦੇਸ਼ ਦਿੱਤਾ ਹੈ।
On the International Day of Non-Violence, we celebrate Mahatma Gandhi’s birthday & values of peace, respect & the essential dignity shared by everyone.
We can defeat today's challenges by embracing these values & working across cultures & borders to build a better future. pic.twitter.com/EHJc2q4UZz
— António Guterres (@antonioguterres) October 2, 2022
ਐਂਟੋਨੀਓ ਗੁਟੇਰੇਸ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ, ‘ਅੰਤਰਰਾਸ਼ਟਰੀ ਅਹਿੰਸਾ ਦਿਵਸ ਦੇ ਮੌਕੇ ‘ਤੇ ਅਸੀਂ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਉਂਦੇ ਹਾਂ। ਅਸੀਂ ਉਨ੍ਹਾਂ ਦੇ ਸ਼ਾਂਤੀ, ਸਤਿਕਾਰ ਅਤੇ ਅਹਿੰਸਾ ਦੀਆਂ ਕਦਰਾਂ-ਕੀਮਤਾਂ ਨੂੰ ਯਾਦ ਕਰਦੇ ਹਾਂ, ਉਸਦਾ ਜਸ਼ਨ ਮਨਾਉਂਦੇ ਹਾਂ। ਇਨ੍ਹਾਂ ਕਦਰਾਂ-ਕੀਮਤਾਂ ਨੂੰ ਅਪਣਾ ਕੇ ਅਸੀਂ ਅੱਜ ਦੀਆਂ ਚੁਣੌਤੀਆਂ ਨੂੰ ਪਾਰ ਕਰ ਸਕਦੇ ਹਾਂ।