3 ਅਕਤੂਬਰ ਤੱਕ ਚੱਲੇਗਾ ਸੈਸ਼ਨ, ਮੁੱਖ ਮੰਤਰੀ ਲਿਆਉਣਗੇ ਭਰੋਸਗੀ ਦਾ ਮਤਾ

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੌਰਾਨ ਇਜਲਾਸ ਦੇ ਸ਼ੁਰੂ ਵਿੱਚ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਹੋਰ ਸ਼ਖ਼ਸੀਅਤਾਂ ਲਈ ਦੋ ਮਿੰਟ ਦਾ ਮੌਨ ਰੱਖਿਆ। ਜਿਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਕਾਰਵਾਈ ਦੁਬਾਰਾ ਸ਼ੁਰੂ ਹੋਣ ਤੋਂ ਬਾਅਦ ਸਦਨ ਵਿਚ ਹੰਗਾਮਾ ਹੋ ਗਿਆ। ਵਿਰੋਧੀ ਧਿਰ ਦੇ ਮੈਂਬਰ ਵੈੱਲ ‘ਚ ਪਹੁੰਚ ਗਏ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਸਪੀਕਰ ਨੇ ਕਾਂਗਰਸ ਦੇ ਸਾਰੇ ਵਿਧਾਇਕ‍ਾਂ ਨੂੰ ਨੇਮ ਕੀਤਾ। ਸਪੀਕਰ ਨੇ ਮਾਰਸ਼ਲਾਂ ਨੂੰ ਕਾਂਗਰਸੀ ਵਿਧਾਇਕ‍ਾਂ ਨੂੰ ਬਾਹਰ ਕੱਢਣ ਦਾ ਹੁਕਮ ਦਿੱਤਾ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ ਸਦਨ ਤੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਵਾਕਆਊਟ ਕਰ ਗਏ। ਵਿਰੋਧੀ ਧਿਰ ਦਾ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਵਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿੰਦਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਮਤਾ ਪੇਸ਼ ਕਰਨ ਲਈ ਖੜ੍ਹੇ ਹੋ ਗਏ ਹਨ। ਵਿਰੋਧੀ ਧਿਰ ਨੇ ਸਿਫ਼ਰ ਕਾਲ ਦੀ  ਮੰਗ ਕੀਤੀ। ਜ਼ਿਕਰਯੋਗ ਹੈ ਕਿ 28 ਸਤੰਬਰ ਦੀ ਛੁੱਟੀ ਹੋਵੇਗੀ ਇਸ ਲਈ ਇਸ ਦਿਨ ਸੈਸ਼ਨ ਨਹੀਂ ਹੋਵੇਗਾ।

ਇਸ ਵਿਚਕਾਰ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ  ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ 3 ਅਕਤੂਬਰ ਤੱਕ ਸੈਸ਼ਨ ਚੱਲੇਗਾ । ਇਸ ਲਈ ਸਪੀਕਰ ਨੇ BAC ਵਿੱਚ ਮਨਜ਼ੂਰੀ ਦਿੱਤੀ ਹੈ।

- Advertisement -

ਦੱਸ ਦਈਏ ਕਿ 29 ਅਤੇ 30 ਸਤੰਬਰ ਨੂੰ ਸੈਸ਼ਨ ਦੀ ਕਾਰਵਾਈ ਤੋਂ ਬਾਅਦ 1 ਅਤੇ 2 ਅਕਤੂਬਰ ਨੂੰ ਛੁੱਟੀ ਰਹੇਗੀ ਅਤੇ ਇਸ ਤੋਂ ਬਾਅਦ 3 ਅਕਤੂਬਰ ਨੂੰ ਸੈਸ਼ਨ ਦਾ ਆਖਰੀ ਦਿਨ ਹੋਵੇਗਾ। ਅਜਿਹੇ ‘ਚ ਇਸ ਸੈਸ਼ਨ ‘ਚ ਹੰਗਾਮਾ ਹੋਣ ਦੀ ਵੀ ਸੰਭਾਵਨਾ ਹੈ।

ਵਿਰੋਧੀ ਧਿਰ ਨੇ ਐੱਸਵਾਈਐੱਲ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment