ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰ ਲਾਉਣ ’ਤੇ ਮਿਲੀਆਂ ਧਮਕੀਆਂ, ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

Rajneet Kaur
3 Min Read

ਅੰਮ੍ਰਿਤਸਰ: ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਅਤੇ ਕਾਲਾਂ ਰਾਹੀਂ ਇਹ ਹੋਰਡਿੰਗ ਬੋਰਡ ਹਟਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਹੈ।

ਮਿਲੀ ਜਾਣਕਾਰੀ ਅਨੁਸਾਰ ਚਰਖੀ ਦਾਦਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੀਰਜ ਸਿੰਘ ਨੇ ਸਥਾਨਕ ਪੁਲਿਸ ਥਾਣੇ ਵਿਚ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਨਾਲ ਸਬੰਧਤ ਪੋਸਟਰ ਲਗਾਉਣ ’ਤੇ ਕੁੱਝ ਲੋਕ ਪ੍ਰੇਸ਼ਾਨ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮੰਗਣਾ ਕੋਈ ਗੁਨਾਹ ਨਹੀਂ ਹੈ ਅਤੇ ਇਹ ਪੂਰੀ ਸਿੱਖ ਕੌਮ ਦੀ ਮੰਗ ਹੈ। ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਪੂਰੇ ਦੇਸ਼ ਵਿਚ ਸਿੱਖਾਂ ਅੰਦਰ ਰੋਸ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਸਿੱਖਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਚਰਖੀ ਦਾਦਰੀ ਵਿਚ ਗੁਰਦੁਆਰਾ ਸਾਹਿਬ ’ਤੇ ਪੋਸਟਰ ਲਗਾਉਣੇ ਸਿੱਖ ਕੌਮ ਦੀ ਮੰਗ ਦਾ ਹੀ ਇੱਕ ਹਿੱਸਾ ਹੈ। ਇਸ ’ਤੇ ਇਤਰਾਜ਼ ਕਰਨ ਵਾਲੇ ਲੋਕ ਸਿੱਖਾਂ ਦੀ ਹੱਕੀ ਮੰਗ ਨੂੰ ਜਾਣਬੁਝ ਕੇ ਫਿਰਕੂ ਰੰਗਤ ਦੇਣਾ ਚਾਹੁੰਦੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਅਗਲੇ ਦਿਨਾਂ ਵਿਚ ਹੋਰ ਵੀ ਜ਼ੋਰਦਾਰ ਤਰੀਕੇ ਨਾਲ ਉਠਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਮਤੇ ਅਨੁਸਾਰ 1 ਦਸੰਬਰ 2022 ਤੋਂ ਦਸਤਖ਼ਤੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰਿਆਣਾ ਦੇ ਦਾਦਰੀ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਹਿੱਸਾ ਬਣਨ ਵਾਲੇ ਗੁਰਦੁਆਰਾ ਪ੍ਰਬੰਧਕਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਚਿੰਤਾ ਦੀ ਲੋੜ ਨਹੀਂ ਹੈ।

- Advertisement -

ਸ਼੍ਰੋਮਣੀ ਕਮੇਟੀ ਨੇ ਬੁਲਾਰੇ ਨੇ ਦੱਸਿਆ ਕਿ ਚਰਖੀ ਦਾਦਰੀ ਗੁਰਦੁਆਰੇ ਦੇ ਪ੍ਰਧਾਨ ਨੀਰਜ ਸਿੰਘ ਨੇ ਸਥਾਨਕ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਰਦੁਆਰੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਵਾਲਾ ਬੋਰਡ ਲਗਾਉਣ ਮਗਰੋਂ ਉਨ੍ਹਾਂ ਨੂੰ ਕੁਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮੰਗਣਾ ਕੋਈ ਗੁਨਾਹ ਨਹੀਂ ਤੇ ਇਹ ਸਾਰੇ ਸਿੱਖਾਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਲੱਗਿਆ ਪੋਸਟਰ ਵੀ ਇਸੇ ਮੰਗ ਦਾ ਇੱਕ ਹਿੱਸਾ ਹੈ ਅਤੇ ਇਸ ਬੋਰਡ ’ਤੇ ਇਤਰਾਜ਼ ਕਰਨ ਵਾਲੇ ਲੋਕ ਜਾਣ-ਬੁਝ ਕੇ ਇਸ ਮਾਮਲੇ ਨੂੰ ਫਿਰਕੂ ਰੰਗਤ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਉਠਾਈ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment