ਬਲਾਤਕਾਰੀ ਅਤੇ ਕਾਤਲ ਰਾਮ ਰਹੀਮ ਦੀ ਰਿਹਾਈ ਖਿਲਾਫ ਸ਼੍ਰੋਮਣੀ ਕਮੇਟੀ ਨੇ ਪਟੀਸ਼ਨ ਲਈ ਵਾਪਿਸ!

Global Team
2 Min Read

ਅੰਮ੍ਰਿਤਸਰ : ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ‘ਚ ਸਜ਼ਾ ਯਾਫਤਾ ਗੁਰਮੀਤ ਰਾਮ ਰਹੀਮ ਇੰਨੀ ਦਿਨੀਂ ਸ਼ਰੇਆਮ ਪੈਰੋਲ ‘ਤੇ ਬਾਹਰ ਘੁੰਮ ਰਿਹਾ ਹੈ। ਇੱਥੇ ਹੀ ਬੱਸ ਨਹੀਂ ਉਸ ਵੱਲੋਂ ਜਿੱਥੇ ਵੱਡੇ ਇਕੱਠਾਂ ਨੂੰ ਸੰਬੋਧਿਤ ਕੀਤਾ ਜਾ ਰਿਹਾ ਹੈ ਤਾਂ ਉੱਥੇ ਹੀ ਹਰਿਆਣਾ ਸਰਕਾਰ ਵੱਲੋਂ ਵੀ ਉਸ ਬਾਰੇ ਦਰਿਆਦਿਲੀ ਦਿਖਾਉਂਦਿਆਂ ਰਾਮ ਰਹੀਮ ਨੂੰ ਚੀਫ ਗੈਸਟ ਵਜੋਂ ਸਮਾਗਮਾਂ ‘ਚ ਸ਼ਮੂਲੀਅਤ ਕਰਵਾਈ ਜਾ ਰਹੀ ਹੈ। ਖੈਰ ਇਸੇ ਦਰਮਿਆਨ ਅੱਜ ਇੱਕ ਚਰਚਾ ਵੱਡੇ ਪੱਧਰ ‘ਤੇ ਚਲ ਰਹੀ ਹੈ ਕਿ ਸ਼੍ਰੋਮਣੀ ਗੁ. ਪ੍ਰ ਕਮੇਟੀ ਵੱਲੋਂ ਰਾਮ ਰਹੀਮ ਖਿਲਾਫ ਪਾਈ ਗਈ ਪਟੀਸ਼ਨ ਵਾਪਸ ਲੈ ਲਈ ਗਈ ਹੈ। ਹਾਲਾਂਕਿ ਸੱਚਾਈ ਇਸ ਦੇ ਉਲਟ ਹੈ।

ਦਰਅਸਲ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਇਸ ਬਾਰੇ ਬੋਲਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਇਹ ਪਟੀਸ਼ਨ ਵਾਪਸ ਨਹੀਂ ਲਈ ਗਈ ਬਲਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੁਝ ਹੋਰ ਜਰੂਰੀ ਕਾਗਜ ਮੰਗੇ ਗਏ ਸਨ ਜਿਹੜੇ ਕਿ ਸ਼੍ਰੋਮਣੀ ਕਮੇਟੀ ਨੇ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬਲਾਤਕਾਰ, ਕਤਲ ਅਤੇ ਦੇਸ਼ਧ੍ਰੋਹ ਦੇ ਮਾਮਲੇ ‘ਤੇ ਰਾਮ ਰਹੀਮ ਸਜ਼ਾ ਕੱਟ ਰਿਹਾ ਹੈ ਪਰ ਭਾਜਪਾ ਉਨ੍ਹਾਂ ਨੂੰ ਆਪਣੇ ਸਿਆਸੀ ਪ੍ਰੋਗਰਾਮਾਂ ‘ਚ ਚੀਫ ਗੈਸਟ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੀ ਪੈਰੋਲਖਿਲਾਫ ਮਿੱਥੇ ਕੇ ਸਿਰਫ ‘ਤੇ ਸਿਰਫ ਸ਼੍ਰੋਮਣੀ ਕਮੇਟੀ ਸੰਘਰਸ਼ ਲੜ ਰਹੀ ਹੈ।ਉਨ੍ਹਾਂ ਕਿਹਾ ਕਿ ਰਾਮ ਰਹੀਮ ਦੀ ਰਿਹਾਈ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਵਜੋਂ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਕੁਝ ਜਰੂਰੀ ਦਸਤਾਵੇਜ਼ ਮੰਗੇ ਗਏ ਸਨ ਜਿਹੜੇ ਕਿ ਸ਼੍ਰੋਮਣੀ ਕਮੇਟੀ ਨੇ ਦਾਇਰ ਕਰ ਦਿੱਤੇ ਹਨ।

 

Share This Article
Leave a Comment