ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਐਲਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਸ਼ੂਆਂ ਲਈ ਭੇਜੇਗੀ ਚਾਰਾ

Rajneet Kaur
1 Min Read

ਅੰਮ੍ਰਿਤਸਰ:  ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜ਼ਰੂਰੀ ਸੇਵਾਵਾ ਕੀਤੀਆਂ ਜਾ ਰਹੀਆਂ ਹਨ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਲ ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਨਾਲ ਫਸਲਾਂ ਪ੍ਰਭਾਵਿਤ ਹੋਣ ਕਰਕੇ ਪਸ਼ੂਆਂ ਦਾ ਚਾਰਾ ਵੀ ਵੱਡੇ ਪੱਧਰ ’ਤੇ ਖਰਾਬ ਹੋ ਚੁੱਕਾ ਹੈ। ਜਿਸ ਕਰਕੇ ਸ਼੍ਰੋਮਣੀ ਕਮੇਟੀ ਵਲੋਂ ਪਸ਼ੂਆਂ ਦੇ ਚਾਰੇ ਲਈ ਵੀ ਸੇਵਾ ਕਰਨ ਦਾ ਉਪਰਾਲਾ ਸ਼ੁਰੂ ਕਰਨ ਦੀ ਪਹਿਲ ਕਦਮੀ ਕੀਤੀ ਜਾ ਰਹੀ ਹੈ। ਉਨਾਂ ਐਸਜੀਪੀਸੀ ਮੈਂਬਰਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਲੋਕ ਪਸ਼ੂਆਂ ਦੇ ਲਈ ਚਾਰਾ ਤੂੜੀ ਆਦਿ ਦੀ ਮੱਦਦ ਲਈ ਅੱਗੇ ਆਉਣ ਤੇ ਐਸਜੀਪੀਸੀ ਵੱਲੋਂ ਵੀ ਪਸ਼ੂਆਂ ਦੇ ਲਈ ਪਸ਼ੂ ਚਾਰਾ ਦੀ ਖਰੀਦ ਕੀਤੀ ਜਾਵੇਗੀ |

ਉਨ੍ਹਾਂ ਕਿਹਾ ਕਿ  ਜਿੱਥੋਂ-ਜਿੱਥੋ ਵੀ ਪਸ਼ੂ ਪਾਲਕਾਂ ਦੀ ਮੰਗ ਆਵੇਗੀ, ਉੱਥੇ ਜ਼ਰੂਰਤਮੰਦਾਂ ਨੂੰ ਸਪਲਾਈ ਪਹੁੰਚਾਈ ਜਾਵੇਗੀ।  ਦੂਜੇ ਰਾਜਾਂ ਤੋਂ ਵੀ ਹੜ੍ਹ ਪੀੜਤਾਂ ਲਈ ਮੱਦਦ ਭੇਜੀ ਜਾ ਰਹੀ ਹੈ ਤਾਂ ਜੋ SGPC ਦੇ ਸਹਿਯੋਗ ਨਾਲ ਪੀੜਤਾਂ ਦੇ ਹੋਏ ਨੁਕਸਾਨ ਦੀ ਵੱਧ ਤੋਂ ਵੱਧ ਪੂਰਤੀ ਕੀਤੀ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment