ਪੰਜਾਬ ‘ਚ ਕੋ/ਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ ਹੈ : CM ਮਾਨ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ “ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”। ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ। ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ। ਖੁਸ਼ ਰਹੋ, ਤੰਦਰੁਸਤ ਰਹੋ”।

ਦਸ ਦਈਏ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਕੋਵਿਡ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਸਿਹਤ ਵਿਭਾਗ ਨੇ ਟੈਸਟਿੰਗ ਵਧਾਉਣ ਅਤੇ ਰੋਕਥਾਮ ਉਪਾਅ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਵਿੱਚ ਫਰਵਰੀ ਤੋਂ ਕੋਵਿਡ ਦੇ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ। 1 ਮਾਰਚ ਤੋਂ 4 ਅਪ੍ਰੈਲ ਤੱਕ ਪ੍ਰਤੀ ਦਿਨ ਔਸਤਨ 20 ਕੇਸਾਂ ਦੇ ਨਾਲ ਇਹ ਗਿਣਤੀ 771 ਤੱਕ ਪਹੁੰਚ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment