ਗੁਰਦੁਆਰਾ ਦੁਖਨਿਵਾਰਨ ਸਾਹਿਬ ’ਚ ਸ਼ਰਾਬ ਪੀਣ ਵਾਲੀ ਔਰਤ ਸਬੰਧੀ SSP ਨੇ ਕੀਤੇ ਅਹਿਮ ਖੁਲਾਸੇ

Rajneet Kaur
1 Min Read

ਪਟਿਆਲਾ: ਬੀਤੀ ਰਾਤ ਗੁਰਦੁਆਰਾ ਦੁਖਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਇੱਕ ਔਰਤ ਵਲੋਂ ਸ਼ਰਾਬ ਪੀਣ ਤੇ ਵਿਅਕਤੀ ਵਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਗੋਲੀਬਾਰੀ ‘ਚ ਔਰਤ ਦੀ ਮੌਤ ਹੋ ਗਈ ਹੈ।

ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਵੱਲੋ ਪ੍ਰੈਸ ਕਾਨਫਰੰਸ ਕਰਕੇ ਦਸਿਆ ਗਿਆ ਕਿ  ਮਹਿਲਾ ਨਸ਼ੇ ਦੀ ਆਦੀ ਸੀ। ਉਨ੍ਹਾਂ ਕਿਹਾ ਕਿ   ਮਹਿਲਾ ਡਿਪ੍ਰੈਸ਼ਨ ’ਚ ਵੀ ਸੀ। ਜਦੋਂ ਸੰਗਤ ਉਸ ਔਰਤ ਨੂੰ ਮੈਨੇਜਰ ਕੋਲ ਲੈ ਕੇ ਗਈ ਤਾਂ ਉਥੇ  ਨਿਰਮਲਜੀਤ ਸਿੰਘ ਸੈਣੀ ਨਾਮ ਦੇ ਨੌਜਵਾਨ ਨੇ ਔਰਤ ਉਤੇ ਗੋਲੀਆਂ ਚਲਾ ਦਿੱਤੀਆਂ, ਉਸ ਨੇ ਪੰਜ ਗੋਲੀਆਂ ਚਲਾਈਆਂ ਤੇ 3 ਤੋਂ ਚਾਰ ਇਸ ਔਰਤ ਨੂੰ ਲੱਗੀਆਂ। ਅਜੇ ਤੱਕ ਔਰਤ ਦਾ ਪਰਿਵਾਰ ਸਾਹਮਣੇ ਨਹੀਂ ਆਇਆ ਹੈ।ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਚ ਸ਼ਰਾਬ ਦਾ ਸੇਵਨ ਮੰਦਭਾਗਾ ਹੈ। ਬੇਅਦਬੀ ਪਿਛਲੀਆਂ ਸਾਜਿਸ਼ਾਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਪੰਜਾਬ ’ਚ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਕਰਕੇ ਸਿੱਖ ਕੌਮ ’ਚ ਰੋਸ ਪਾਇਆ ਜਾ ਰਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment