ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼, CM ਦੀ ਰਿਹਾਇਸ਼ ਵੱਲ ਰਵਾਨਾ ਹੋਏ ਸਿੱਖ ਆਗੂਆਂ ਨੂੰ ਲਿਆ ਹਿਰਾਸਤ ‘ਚ

Rajneet Kaur
2 Min Read

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਧਰਨਾ ਲਗਾਇਆ ਗਿਆ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹ ‘ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਹਾਲੀ ‘ਚ ਲੱਗੇ ਕੌਮੀ ਇਨਸਾਫ਼ ਮੋਰਚਾ ‘ਚੋਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾ ਲਿਆ ਗਿਆ ਹੈ।

ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਸੀ। ਬੰਦੀਆਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦੇ 31 ਮੈਂਬਰ ਸੀਐਮ ਦੀ ਰਿਹਾਇਸ਼ ਵੱਲ ਕੂਚ ਕਰ ਲਿਆ ਗਿਆ ਹੈ।

ਇਸ ਦੌਰਾਨ ਪੁਲਿਸ ਨੇ ਖਿੱਚ-ਧੂਹ ਕਰਦੇ ਹੋਏ ਸਿੱਖ ਆਗੂਆਂ ਤੇ ਇਥੋਂ ਤੱਕ ਬੱਚਿਆਂ ਨੂੰ ਵੀ ਹਿਰਾਸਤ ਵਿਚ ਲੈ ਲਿਆ।  ਇਹ ਮੋਰਚਾ ਜਗਤਾਰ ਸਿੰਘ ਹਵਾਰਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਰੰਭਿਆ ਗਿਆ ਹੈ।ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਤੀਕਰਮ ਨਾ ਹੋਣ ਕਰਕੇ ਸਿੱਖ ਆਗੂਆਂ ਨੇ ਇਹ ਪ੍ਰੋਗਰਾਮ ਉਲੀਕਿਆ ਹੈ ਜਿਸ ਦੀ ਹਿਮਾਇਤ ਵਾਸਤੇ ਪੰਜਾਬ ਭਰ ਤੋਂ ਕਿਸਾਨ ਯੂਨੀਅਨਾਂ ਦੇ ਮੈਂਬਰ ਵੀ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment