ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਅੰਮ੍ਰਿਤਸਰ ਜੇਲ੍ਹ ‘ਚ ਬੰਦ ਸਿੱਖ ਨੂੰ ਮਿਲੀ ਪੈਰੋਲ

Rajneet Kaur
2 Min Read

ਅੰਮ੍ਰਿਤਸਰ : ਅੰਮ੍ਰਿਤਸਰ ਜੇਲ੍ਹ ‘ਚ ਬੰਦ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ਮਿਲ ਗਈ ਹੈ।  ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਕਾਫੀ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਦੀ ਜੇਲ੍ਹ ‘ਚ ਬੰਦ ਬੰਦੀ ਸਿੰਘ ਨੂੰ 2 ਮਹੀਨਿਆਂ ਦੀ ਪੈਰੋਲ ਮਿਲ ਗਈ ਹੈ।

ਗੁਰਦੀਪ ਸਿੰਘ ਖੇੜਾ ਨੂੰ 6 ਫਰਵਰੀ ਨੂੰ 8 ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲੇ ਹਨ।  ਦਿੱਲੀ ਤੇ ਬਿਦਰ ‘ਚ ਬੰਬ ਧਮਾਕੇ ਦੇ ਮਾਮਲੇ ‘ਚ 1991 ‘ਚ ਕਰਨਾਟਕ ਹਾਈ ਕੋਰਟ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਾਲ 2015 ‘ਚ ਉਨ੍ਹਾਂ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਸ਼ਿਫਟ ਕੀਤਾ ਗਿਆ ਸੀ।

ਇਸ ਮਗਰੋਂ ਉਹ ਲੰਬਾ ਸਮਾਂ ਕਰਨਾਟਕ ਦੀ ਜੇਲ੍ਹ ਵਿਚ ਬੰਦ ਸਨ। ਇਸ ਤੋਂ ਬਾਅਦ ਉਨ੍ਹਾਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਸ਼ਿਫਟ ਕਰ ਦਿੱਤਾ ਗਿਆ ਸੀ। ਜਿਥੋਂ ਉਨ੍ਹਾਂ ਨੂੰ ਦੋ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment